Paid Holiday on 20 Feb in Patiala
February 14, 2022 - PatialaPolitics
Paid Holiday on 20 Feb in Patiala
ਪਟਿਆਲਾ, 14 ਫਰਵਰੀ:
ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022 ਦਿਨ ਐਤਵਾਰ ਨੂੰ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਨੂੰ ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਦਿਨ ਐਲਾਨਿਆ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।