Patiala Covid Vaccination Schedule 15 February

February 14, 2022 - PatialaPolitics

Patiala Covid Vaccination Schedule 15 February

ਪਟਿਆਲਾ 14 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 13,474 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 23 ਲੱਖ 83 ਹਜਾਰ 647 ਹੋ ਗਈ ਹੈ।ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਵੈਕਸਿਨ ਲਗਵਾਉਣ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕ ਵੀ ਜਲਦ ਤੋਂ ਜਲਦ ਆਪਣਾ ਕੋਵਿਡ ਟੀਕਾਕਰਨ ਕਰਵਾ ਕੇ ਆੳੇਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਵਿਡ ਸੁੱਰਖਿਅਤ ਮਾਹੋਲ ਸਥਾਪਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।ਕਰੋਨਾ ਤੋਂ ਪੁਰਨ ਸੁੱਰਖਿਆ ਲਈ ਵੈਕਸਿਨ ਦੀਆਂ ਦੋਵੇ ਡੋਜਾਂ ਲਗਣੀਆਂ ਜਰੂਰੀ ਹਨ।ਉਹਨਾਂ ਕਿਹਾ ਕਿ ਕੋਵਿਡ ਸਰਟੀਫਿਕੇਟ ਮੋਬਾਇਲ ਵਿੱਚ ਵਟਸੈਪ ਨੰਬਰ 9013151515 ਫੀਡ ਕਰਕੇ ਕੋਵਿਡ ਸਰਟੀਫਿਕੇਟ ਜਨਰੇਟ ਕਰਨ ਸਬੰਧੀ ਸੰਦੇਸ਼ ਭੇਜਣ ਤੇਂ ਪ੍ਰਾਪਤ ਓ.ਟੀ.ਪੀ.ਭਰਨ ਤੇਂ ਕੋਵਿਡ ਸਰਟੀਫਿਕੇਟ ਪ੍ਰਾਪਤ ਕੀਤਾ ਜਾ ਸਕਦਾ ਹੈ।

 

ਅੱਜ ਜਿਲੇ ਵਿੱਚ ਪ੍ਰਾਪਤ 1064 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 02, ਸਮਾਣਾ ਤੋਂ 01,ਨਾਭਾ ਤੋਂ 01, ਬਲਾਕ ਕੌਲੀ ਤੋਂ 01 ਅਤੇ ਬਲਾਕ ਦੁਧਨਸਾਧਾ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,890 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 21 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,363 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 71 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।

 

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1919 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,89,000 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,890 ਕੋਵਿਡ ਪੋਜਟਿਵ, 11,25,901 ਨੈਗੇਟਿਵ ਅਤੇ ਲਗਭਗ 1209 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਕੱਲ ਮਿਤੀ 15 ਫਰਵਰੀ ਦਿਨ ਮੰਗਲਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਮਥੁਰਾ ਕਲੋਨੀ, ਬਡੁੰਗਰ, ਕਾਲੀ ਮਾਤਾ ਮੰਦਰ, ਧੰਨਾ ਭਗਤ ਬ੍ਰਿਧ ਆਸ਼ਰਮ ਨੇੜੇ ਫੋਕਲ ਪੁਆਇੰਟ, ਬਾਜੀਗਰ ਬੱਸਤੀ, ਬੱਚਿਤਰ ਨਗਰ, ਘੇਰ ਸੋਢੀਆਂ, ਵਿਸ਼ਵਕਰਮਾ ਕਲੋਨੀ, ਦਸ਼ਮੇਸ਼ ਨਗਰ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ, ਗੋਪਾਲ ਭਵਨ,ਪ੍ਰੀਤ ਨਗਰ ਪ੍ਰੀਤ ਕਲੋਨੀ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।