Patiala Covid Vaccination Schedule 18 February

February 17, 2022 - PatialaPolitics

Patiala Covid Vaccination Schedule 18 February

ਪਟਿਆਲਾ 17 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 7,873 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 08 ਹਜਾਰ 78 ਹੋ ਗਈ ਹੈ। ਅੱਜ ਵੈਕਸਿਨ ਦੀ ਦੂਜੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 233 ਹੈ।ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕਿ 15 ਤੋਂ 18 ਸਾਲ ਤੱਕ ਦੇ ਬੱਚੇ ਜਿਹਨਾਂ ਦੀ ਪਹਿਲੀ ਡੋਜ ਲਗੇ ਨੂੰ 28 ਦਿਨ ਦਾ ਸਮਾਂ ਪੂਰਾ ਹੋ ਗਿਆ ਹੈ ਉਹ ਵੈਕਸਿਨ ਦੀ ਦੂਜੀ ਡੋਜ ਜਰੂਰ ਲਗਵਾਉਣ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੇ ਸਮੇਂ ਨੁੰ ਮੁੱਖ ਰੱਖਦੇ ਹੋਏ ਕੋਵਿਡ ਗਾਈਡਲਾਈਨ ਦੀ ਪਾਲਣਾ ਜਿਵੇਂ ਮਾਸਕ ਪਾ ਕੇ ਰੱਖਣਾ, ਹੱਥਾ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਨੂੰ ਯਕੀਨੀ ਬਣਾਇਆ ਜਾਵੇ।

ਅੱਜ ਜਿਲੇ ਵਿੱਚ ਪ੍ਰਾਪਤ 953 ਕੋਵਿਡ ਰਿਪੋਰਟਾਂ ਵਿਚੋਂ 13 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਤੋਂ 10, ਬਲਾਕ ਦੂਦਨ ਸਾਧਾ ਤੋਂ 02 ਅਤੇ ਬਲਾਕ ਬਾਦਸੋਂ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,916 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 18 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,402 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 58 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 953 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,93,718 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,916 ਕੋਵਿਡ ਪੋਜਟਿਵ, 11,30,538 ਨੈਗੇਟਿਵ ਅਤੇ ਲਗਭਗ 1264 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੱਲ ਮਿਤੀ 18 ਫਰਵਰੀ ਦਿਨ ਸ਼ੁੱਕਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਮਥੁਰਾ ਕਲੋਨੀ, ਬਡੁੰਗਰ, ਬੱਚਿਤਰ ਨਗਰ, ਕਿਉਸਕ ਸੰਜੇ ਕਲੋਨੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ,ਸਹਾਰਾ ਕੱਲਬ, ਮੋਬਲਿੲ ਟੀਮ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।