Navjot Sidhu releases Vision Document of Local Govt. & Tourism & Cultural Affairs Department

January 3, 2018 - PatialaPolitics


ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਮੀਡੀਆ ਦੇ ਮੁਖਾਤਬਹੁੰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵੱਲੋਂ ਹੁਣ ਤੱਕ ਦੇ ਕੀਤੇ ਕੰਮਾਂ ਦਾ ਵਿਸਥਾਰਵਿੱਚ ਵੇਰਵਾ ਦਿੰਦਿਆਂ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ। ਉਨ੍ਹਾਂ ਦੋਵੇਂ ਵਿਭਾਗਾਂ ਦਾ ‘ਵਿਜ਼ਨ ਡਾਕੂਮੈਂਟ’ (ਭਵਿੱਖੀ ਯੋਜਨਾਵਾਂ) ਜਾਰੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਦਾ ਸਲੋਗਨ ‘ਕੈਪਟਨ ਸਰਕਾਰ, ਲੋਕਾਂ ਦੇ ਦੁਆਰ’ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਲੋਗਨ ‘ਸੱਭਿਆਚਾਰ ਤੋਂ ਰੋਜ਼ਗਾਰ’ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਵਾਈ ਸਦਕਾ ਦੋਵੇਂ ਵਿਭਾਗਾਂ ਵਿੱਚ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ. ਸਿੱਧੂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰੀਆਂ ਨੂੰ ਸੁਖਾਲੀਆਂ, ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਦੇ ਨਾਲ-ਨਾਲਸ਼ਹਿਰੀ ਇਕਾਈਆਂ ਨੂੰ ਆਰਥਿਕ ਪੱਖੋਂ ਆਪਣੇ ਪੈਰਾਂ ’ਤੇ ਖੜ੍ਹੇ ਕਰ ਕੇ ਸ਼ਹਿਰਾਂ ਦੀ ਕਾਇਆ ਕਲਪ ਕਰਨੀ ਹੈ। ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੱਭਿਆਚਾਰਕ ਲਹਿਰ ਖੜ੍ਹੀ ਕਰ ਕੇ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜਦਿਆਂ ਸਾਂਭਣਾ ਹੈ ਅਤੇ ਸੂਬੇ ਅੰਦਰ ਮੌਜੂਦ ਧਾਰਮਿਕ, ਵਿਰਾਸਤੀ ਤੇ ਇਤਿਹਾਸਕ ਥਾਵਾਂ ਜਿਹੜੀਆਂ ਸੈਰ ਸਪਾਟਾ ਲਈ ਅਥਾਹ ਸਮਰੱਥਾ ਰੱਖਦੀਆਂ ਹਨ, ਦੀ ਸ਼ਨਾਖਤ ਕਰ ਕੇ ਇਨ੍ਹਾਂ ਨੂੰ ਸ਼ਰਧਾਲੂਆਂ ਤੇ ਸੈਲਾਨੀਆਂ ਦਾ ਧੁਰਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰ ਦੀ ਪੁਨਰ ਸੁਰਜੀਤੀ ਦੇ ਨਾਲ-ਨਾਲ ਇਸ ਰਾਹÄ ਨੌਜਵਾਨਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨਾ ਸਭ ਤੋਂ ਵੱਡੀ ਪਹਿਲ ਰਹੇਗੀ।ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸ਼ਾਦ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ੍ਰੀ ਸੁਰਜੀਤ ਪਾਤਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਤੇ ਰੁਪਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਸ਼ਹਿਰੀਆਂ ਨੂੰ ਘਰਬੈਠਿਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਮਾਰਚ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਜਿਹੜਾ ਦਸੰਬਰ 2018 ਤੱਕ ਲਾਗੂ ਹੋ ਜਾਵੇਗਾ। ਆਨ-ਲਾਈਨ ਨਕਸ਼ੇ ਪਾਸ ਕਰਨ ਦਾਕੰਮ ਇਸੇ ਮਹੀਨੇ ਸ਼ੁਰੂ ਹੋ ਜਾਵੇਗਾ ਜਿਹੜਾ ਇਸ ਸਾਲ ਸਤੰਬਰ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਮਿਲਣਗੀਆਂ।ਉਨ੍ਹਾਂ ਦੱਸਿਆ ਕਿ ਸ਼ਹਿਰੀਆਂ ਇਕਾਈਆਂ ਨੂੰ ਜਵਾਬਦੇਹ ਬਣਾਉਣ ਅਤੇ ਪਿਛਲੇ ਸਮੇਂ ਵਿੱਚ ਹੋਏ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਲਈ ਇਸੇ ਮਹੀਨੇ ਤੋਂ ਫੋਰੈਂਸਿਕ ਆਡਿਟ ਸ਼ੁਰੂ ਹੋ ਰਿਹਾ ਹੈ ਅਤੇ ਪਹਿਲੇ ਪੜਾਅ ਵਿੱਚ ਚਾਰ ਵੱਡੇ ਸ਼ਹਿਰਾਂ ਅੰਮਿ੍ਰਤਸਰ, ਜਲੰਧਰ, ਪਟਿਆਲਾ ਤੇ ਲੁਧਿਆਣਾ ਦੇ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ ਅਤੇ ਤਿੰਨ ਮਿਉਂਸਪੈਲਟੀਆਂ ਖਰੜ, ਜ਼ੀਰਕਪੁਰ ਤੇ ਰਾਜਪੁਰਾ ਤੋਂ ਇਹ ਕੰਮ ਸ਼ੁਰੂ ਹੋਵੇਗਾ ਜਿਸ ਨੂੰ ਸਤੰਬਰ ਮਹੀਨੇ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਸੂਬੇ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਵਿੱਚ 50 ਫੀਸਦੀ ਵਾਰਡ ਮਹਿਲਾਵਾਂ ਲਈ ਰਾਖਵੇਂ ਕੀਤੇ ਗਏ ਅਤੇ ਹਾਲ ਹੀ ਵਿੱਚ ਹੋਈਆਂ 3 ਨਗਰ ਨਿਗਮਾਂ ਅਤੇ 29 ਮਿਉਂਸਪੈਲਟੀਆਂਦੀ ਚੋਣ ਵਿੱਚ ਇਹ ਰਾਂਖਵਾਕਰਨ ਲਾਗੂ ਹੋਇਆ।ਸ. ਸਿੱਧੂ ਨੇ ਕਿਹਾ ਕਿ ਅੰਮਿ੍ਰਤਸਰ ਵਿੱਚ ਬੀ.ਆਰ.ਟੀ.ਐਸ. ਪ੍ਰਾਜੈਕਟ ਲਈ 495 ਕਰੋੜ ਰੁਪਏ ਜਾਰੀ ਹੋ ਗਏ ਹਨ ਅਤੇ ਇਸ ਨਾਲ 31 ਕਿਲੋਮੀਟਰ ਦੇ ਘੇਰੇ ਅੰਦਰਤਿੰਨ ਕੋਰੀਡਰ ਬਣਨਗੇ। ਸ਼ਹਿਰਾਂ ਦੇ ਸਰਵ ਪੱਖੀ ਵਿਕਾਸ ਲਈ ਸਥਾਨਕ ਇਕਾਈਆਂ ਨੂੰ ਆਰਥਿਕ ਤੌਰ ’ਤੇ ਨਿਰਭਰ ਬਣਾਉਣ ਲਈ ਨਵÄ ਇਸ਼ਤਿਹਾਰ ਨੀਤੀ ਲਿਆਂਦੀ ਜਾ ਰਹੀ ਹੈ ਜੋ ਇਸੇ ਮਹੀਨੇ ਤਿਆਰ ਕਰ ਕੇ ਅਪਰੈਲ ਮਹੀਨੇ ਤੱਕ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 2012 ਦੀ ਇਸ ਨੀਤੀਵਿੱਚ ਕਈ ਕਮੀਆਂ ਸਨ ਜਿਸ ਕਾਰਨ ਇਸ਼ਤਿਹਾਰਾਂ ਤੋਂ ਨਿਗੂਣੀ ਜਿਹੀ ਕਮਾਈ ਹੋਵੇ। ਸ਼ਹਿਰਾਂ ਵਿੱਚ ਜੀ.ਆਈ.ਐਸ. ਦੀ ਸਹਾਇਤਾ ਨਾਲ ਸ਼ਹਿਰਾਂ ਦੇ ਮਾਸਟਰ ਪਲਾਨ ਨੋਟੀਫਾਈ ਕੀਤੇ ਜਾ ਰਹੇ ਹਨ। 16 ਅਮਰੁਤ ਸ਼ਹਿਰਾਂ ਵਿੱਚ 31ਜਨਵਰੀ ਤੱਕ ਜੀ.ਆਈ.ਐਸ. ਅਧਾਰਿਤ ਮਾਸਟਰ ਪਲਾਨ ਦਾ ਕੰਮ ਸ਼ੁਰੂ ਹੋ ਜਾਵੇਗਾ। ਸ਼ਹਿਰਾਂ ਵਿੱਚ ਇਕਸਾਰ ਇਮਾਰਤਾਂ ਦੇ ਨਿਰਮਾਣ ਲਈ ਯੂਨੀਫਾਈਡ ਬਿਲਡਿੰਗ ਬਾਏਲਾਜ਼ ਬਣਾਏ ਜਾ ਰਹੇ ਹਨ ਜਿਹੜੇ ਮਈ ਮਹੀਨੇ ਤੱਕ ਬਣਾ ਲਏ ਜਾਣਗੇ। ਸ਼ਹਿਰਾਂ ਵਿੱਚ ਪਾਰਕਿੰਗ ਦੀ ਵਿਵਸਥਾ ਦੇ ਸੁਚੱਜੇ ਪ੍ਰਬੰਧਾਂ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਅਪਰੈਲ ਮਹੀਨੇ ਤੱਕ ਲਾਗੂ ਹੋ ਜਾਵੇਗੀ। ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਲਈ ਵੀ ਨੀਤੀ ਬਣਾਈ ਜਾ ਰਹੀ ਹੈ। 31 ਦਸੰਬਰ 2017 ਤੱਕ 46 ਸ਼ਹਿਰੀਆਂ ਸਥਾਨਕ ਇਕਾਈਆਂ ਨੂੰ ‘ਖੁੱਲ੍ਹੇ ਵਿੱਚ ਸੌਚ ਤੋਂ ਮੁਕਤ’ ਕਰ ਦਿੱਤਾ ਹੈ ਅਤੇ 100 ਹੋਰ ਸ਼ਹਿਰਾਂ ਨੂੰਆਉਂਦੀ 31 ਮਾਰਚ ਤੱਕ ਕਰ ਦਿੱਤਾ ਜਾਵੇਗਾ ਜਦੋਂ ਕਿ ਸਾਰੇ ਸ਼ਹਿਰ 30 ਜੂਨਤੱਕ ਹੋ ਜਾਣਗੇ।ਸ. ਸਿੱਧੂ ਨੇ ਕਿਹਾ ਕਿ ਤਿੰਨ ਵੱਡੇ ਸ਼ਹਿਰਾਂ ਲੁਧਿਆਣਾ, ਅੰਮਿ੍ਰਤਸਰ ਤੇ ਜਲੰਧਰ ਸਮਾਰਟ ਸਿਟੀ ਅੰਦਰ ਕਵਰ ਹਨ ਜਿਸ ਲਈ ਉਹ ਬੀਤੇ ਦਿਨÄ ਕੇਂਦਰੀ ਸ਼ਹਿਰੀ ਵਿਕਾਸ ਰਾਜ ਮੰਤਰੀ ਸ੍ਰੀ ਹਰਦੀਪ ਪੁਰੀ ਜੀ ਨੂੰ ਮਿਲੇ ਸਨ ਜਿਨ੍ਹਾਂ ਨੇ ਇਨ੍ਹਾਂ ਸ਼ਹਿਰਾਂ ਲਈ ਤੁਰੰਤ 350 ਕਰੋੜ ਮਨਜ਼ੂਰ ਕਰ ਦਿੱਤੇ ਜਿਸ ਲਈ ਪੰਜਾਬ ਨੇ ਵੀ 50 ਕਰੋੜ ਰੁਪਏ ਦਾ ਹਿੱਸਾ ਪਾਇਆ ਹੈ। ਸ਼ਹਿਰੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਨ ਅਤੇ ਸ਼ਹਿਰਾਂ ਵਿੱਚ ਸੀਵਰੇਜ ਜਾਮ ਦੀ ਸਮੱਸਿਆਵਾਂ ਅਤੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਹੱਲ ਲਈ ਲੰਬੇ ਸਮੇਂ ਦੀ ਯੋਜਨਾਵਾਂਬਣਾਈਆਂ ਜਾ ਰਹੀਆਂ ਹਨ ਜੋ ਭਵਿੱਖ ਨੂੰਦੇਖ ਕੇ ਤਿਆਰ ਕੀਤੀਆਂ ਜਾ ਰਹੀਆਂ ਹਨ।ਹੁਣ ਤੱਕ 87 ਫੀਸਦੀ ਸ਼ਹਿਰੀ ਵਸੋਂ ਨੂੰਸਾਫ ਪੀਣ ਵਾਲਾ ਪਾਣੀ ਦਿੱਤਾ ਜਾ ਰਿਹਾਹੈ ਅਤੇ 73 ਫੀਸਦੀ ਨੂੰ ਸੀਵਰੇਜ ਦੀ ਸਹੂਲਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ 100 ਫੀਸਦੀ ਵਸੋਂ ਪਾਣੀ ਤੇ ਸੀਵਰੇਜ ਹੇਠ ਕਵਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਨਹਿਰਾਂ ਤੋਂ ਪਾਣੀ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚਾਰ ਵੱਡੇ ਸ਼ਹਿਰਾਂ ਅੰਮਿ੍ਰਤਸਰ, ਲੁਧਿਆਣਾ, ਜਲੰਧਰ ਤੇ ਪਟਿਆਲਾ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਚਾਰ ਵੱਡੇ ਸ਼ਹਿਰਾਂ ਦੇ ਲਈ ¬ਕ੍ਰਮਵਾਰ 1708 ਕਰੋੜ ਰੁਪਏ, 2874 ਕਰੋੜ ਰੁਪਏ, 2000 ਕਰੋੜ ਰੁਪਏ ਤੇ 7171 ਕਰੋੜ ਦਾ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਜਾਮ ਹੋਏ ਸੀਵਰੇਜ ਨੂੰ ਖੋਲ੍ਹਣ ਲਈ ਸੁਪਰ ਸਕੱਸ਼ਨ ਮਸ਼ੀਨਾਂ ਦੀ ਸਹਾਇਤਾ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬਵਿੱਚ 64 ਸੀਵਰੇਜ ਟਰੀਟਮੈਂਟ ਪਲਾਂਟ ਬੰਦ ਪਏ ਸਨ ਜਿਨ੍ਹਾਂ ਵਿੱਚੋਂ 40 ਨੂੰਆਉਂਦੇ ਦਿਨਾਂ ਵਿੱਚ ਚਾਲੂ ਕੀਤਾ ਜਾਵੇਗਾ ਜਿਸ ਤੋਂ ਕਿਸਾਨਾਂ ਨੂੰ ਸਿੰਜਾਈਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ।ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ.ਸਿੱਧੂ ਨੇ ਆਪਣੇ ਇਸ ਵਿਭਾਗ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਨੂੰ ਪੈਰਾਂ ’ਤੇ ਖੜ੍ਹਾ ਕਰਨ ਦੀ ਅਥਾਹ ਸਮਰੱਥਾ ਰੱਖਦਾ ਹੈ ਪਰ ਹੁਣ ਤੱਕਇਸ ਨੂੰ ਅਣਗੌਲਿਆ ਹੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਲਈ ਸੱਭਿਆਚਾਰ ਤੋਂ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਵਿਆਪਕ ਸੱਭਿਆਚਾਰਕ ਨੀਤੀ ਬਣਾਈ ਗਈ ਜਿਸ ਨੂੰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਸੈਰ ਸਪਾਟਾ ਤੇ ਮੈਡੀਕਲ ਸੈਰ ਸਪਾਟਾ ਨੀਤੀ ਵੀ ਤਿਆਰ ਹੈ ਜਿਸ ਨੂੰ ਜਲਦ ਹੀ ਕੈਬਨਿਟ ਤੋਂ ਮਨਜ਼ੂਰੀ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਥਾਵਾਂ ਜਿਹੜੀਆਂ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਵੱਡੀ ਗਿਣਤੀ ਵਿੱਚ ਖਿੱਚ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਰੋਜ਼ਾਨਾ ਸਵਾ ਲੱਖ ਸ਼ਰਧਾਲੂ/ਸੈਲਾਨੀ ਆਉਂਦੇ ਹਨ ਅਤੇ ਦਰਬਾਰ ਸਾਹਿਬ ਅਜਿਹਾ ਧਾਰਮਿਕ ਸਥਾਨ ਹੈ ਜਿੱਥੇ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵਿਸ਼ਵ ਵਿੱਚ ਪਹਿਲੇ ਨੰਬਰ ’ਤੇ ਹੈ। ਉਨ੍ਹਾਂ ਕਿ ਕਿ ਅੰਮਿ੍ਰਤਸਰ ਵਿੱਚ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਵੀ ਧਾਰਮਿਕ, ਇਤਿਹਾਸਕ ਤੇ ਸੈਲਾਨੀ ਕੇਂਦਰ ਹਨ ਅਤੇ ਜੇਕਰ ਅੰਮਿ੍ਰਤਸਰ ਵਿਖੇ ਆਉਣ ਵਾਲੇ ਇਨ੍ਹਾਂ ਸ਼ਰਧਾਲੂਆਂ/ਸੈਲਾਨੀਆਂ ਲਈ ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਕਰ ਦਿੱਤੇ ਜਾਣ ਤਾਂ ਅੰਮਿ੍ਰਤਸਰ ਸ਼ਹਿਰ ਇਕੱਲਾ ਹੀ ਪੰਜਾਬ ਨੂੰ ਸੈਰ ਸਪਾਟਾ ਖੇਤਰ ਵਿੱਚ ਖੜ੍ਹਾ ਕਰ ਸਕਦਾ ਹੈ। ਸ. ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਥਾਵਾਂ ਨੂੰ ਸੈਰ ਸਪਾਟਾ ਦੀ ਲੜੀ ਵਿੱਚਜੋੜਨ ਲਈ ਸਰਕਟ ਬਣਾਏ ਜਾ ਰਹੇ ਹਨ। ਧਾਰਮਿਕ ਸਰਕਟ ਲਈ ਕੇਂਦਰ ਤੋਂ 100 ਕਰੋੜ ਰੁਪਏ ਮਨਜ਼ੂਰ ਕਰਵਾ ਲਏ ਹਨ ਜਿਨ੍ਹਾਂ ਵਿੱਚ ਆਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਸ਼ਾਮਲ ਹਨ। ਇਸ ਤੋਂ ਇਲਾਵਾ ਆਜ਼ਾਦੀ ਸੰਗਰਾਮ ਅਤੇ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਥਾਵਾਂ ਜਿਵੇਂ ਕਿ ਜਲਿ੍ਹਆ ਵਾਲਾ ਬਾਗ, ਖਟਕੜ ਕਲਾਂ ਤੇ ਹੁਸੈਨੀਵਾਲਾ ਸ਼ਾਮਲ ਹਨ, ਵੀ ਸਰਕਟ ਵਿੱਚ ਸ਼ਾਮਲ ਕੀਤੇ ਗਏ ਹਨ। ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਲਈ 15 ਕਰੋੜ ਰੁਪਏ ਹੋਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਮਹਾਰਾਜਾ ਸਰਕਟ ਤੇ ਮੁਗਲ ਸਰਕਟ ਬਣਾ ਕੇ ਇਨ੍ਹਾਂ ਦੀ ਤਜਵੀਜ਼ ਕੇਂਦਰ ਨੂੰ ਭੇਜ ਕੇ ਫੰਡ ਪ੍ਰਾਪਤ ਕੀਤੇ ਜਾਣਗੇ। ਮਹਾਰਾਜਾ ਸਰਕਟ ਵਿੱਚ ਰਿਆਸਤੀ ਸ਼ਹਿਰਾਂ ਪਟਿਆਲਾ, ਨਾਭਾ, ਸੰਗਰੂਰ, ਕਪੂਰਥਲਾ ਤੇ ਫਰੀਦਕੋਟ ਦੀਆਂ ਵਿਰਾਸਤੀ ਥਾਵਾਂ ਦੀ ਸਾਂਭ ਸੰਭਾਲ ਕਰ ਕੇ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਇਸੇ ਤਰ੍ਹਾਂ ਮੁਗਲ ਸਰਕਟ ਤਹਿਤ ਪੰਜਾਬ ਅੰਦਰ ਸਥਿਤ ਸਰਾਵਾਂ ਜਿਹੜੀਆਂ ਸ਼ੰਭੂ, ਦੋਰਾਹਾ, ਨੂਰ ਮਹਿਲ ਤੇ ਤਰਨ ਤਾਰਨ ਸਥਿਤ ਹਨ, ਨੂੰ ਵਿਆਹਾਂ ਲਈ ਸੁਚੱਜੇ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਸੂਬੇ ਅੰਦਰ ਮੌਜੂਦ ਇਤਿਹਾਸਕ ਕਿਲਿ੍ਹਆਂ ਨੂੰ ਸੈਲਾਨੀਆਂਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਬਾਦਸ਼ਾਹ ਅਕਬਰ ਦੀ ਤਾਜਪੋਸ਼ੀ ਵਾਲੇ ਸ਼ਹਿਰ ਕਲਾਨੌਰ, ਆਮ ਖਾਸ ਬਾਗ ਸਰਹਿੰਦ ਨੂੰ ਵੀ ਸੈਲਾਨੀਆਂ ਲਈ ਹੋਰ ਵਿਕਸਤ ਕੀਤਾ ਜਾਵੇਗਾ। ਮੈਡੀਕਲ ਸੈਰ ਸਪਾਟਾ ਨੀਤੀ ਬਣਾ ਕੇ ਪੰਜਾਬ ਅੰਦਰ ਇਲਾਜ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਫਿਲਮ ਸਿਟੀ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਬਾਲੀਵੁੱਡ ਦੀਆਂ ਫਿਲਮਾਂ ਦਾ ਨਿਰਮਾਣ ਹੋ ਸਕੇ। ਇਸ ਨਾਲ ਰੋਜ਼ਗਾਰ ਦੇਸਾਧਨ ਵਧੇਰੇ ਪੈਦਾ ਹੋਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਕਿਸੇ ਵੇਲੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਰਹੀਆਂ ਥਾਵਾਂ ਜੋ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਮਾੜੀ ਨੇਕ ਨੀਅਤੀ ਕਾਰਨ ਠੱਪ ਹੋ ਗਈਆਂ, ਮੁੜ ਸੁਰਜੀਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਨੋਰੰਜਨ ਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਹੋਟਲਾਂ, ਰਿਜ਼ੋਰਟ ਅਤੇ ਸੈਲਾਨੀ ਥਾਵਾਂ ਦੀ ਨਵੀਨੀਕਰਨ ਨਾਲ ਵਿਭਾਗ ਦੇ ਵਸੀਲਿਆਂ ਵਿੱਚ ਵਾਧਾ ਕੀਤਾ ਜਾਵੇਗਾ। ਵਿਰਾਸਤ-ਏ-ਖਾਲਸਾ ਨੂੰ ਭਾਰਤ ਵਿੱਚ ਸਭ ਤੋਂ ਵੱਧ ਵੇਖਣ ਯੋਗ ਮਿਊਜ਼ੀਅਮ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪੰਜਾਬ ਵਿੱਚ ਅਲੋਪ ਹੋ ਰਹੀਆਂ ਕਲਾਵਾਂ ਤੇ ਹਸਤ ਕਲਾ ਦੇ ਕੰਮ ਨੂੰ ਉਤਸ਼ਾਹਤ ਕਰਨ ਲਈ ਪ੍ਰੋਗਰਾਮ ਉਲੀਕੇ ਜਾਣਗੇ। ‘ਹੁਨਰ ਨਾਲ ਰੋਜ਼ਗਾਰ’ ਸਕੀਮ ਤਹਿਤ ਇਨ੍ਹਾਂ ਕਲਾਵਾਂ ਨਾਲ ਜੁੜੇ ਲੋਕਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਹੋਣਗੇ। ਅੰਮਿ੍ਰਤਸਰ ਵਿਖੇ ਫੂਡ ਸਟਰੀਟ ਬਣਾਈ ਜਾਵੇਗੀ।ਸ. ਸਿੱਧੂ ਨੇ ਕਿਹਾ ਕਿ 2019 ਵਿੱਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਆ ਰਿਹਾਹੈ ਜਿਸ ਨੂੰ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਸਾਲ 2019 ਵਿੱਚ ਜਲਿ੍ਹਆ ਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀਆ ਰਹੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਤੋਂ ਇਲਾਵਾ ਇਸ ਸਾਲ ਪੰਜਾਬ ਵਿੱਚ ਸੂਫੀ ਮੇਲਾ, ਪਟਿਆਲਾ, ਕਪੂਰਥਲਾ, ਅੰਮਿ੍ਰਤਸਰ ਤੇ ਬਠਿੰਡਾ ਵਿਖੇ ਵਿਰਾਸਤੀ ਮੇਲਾ, ਫੌਜੀ ਸਾਹਿਤ ਮੇਲਾ ਕਰਵਾਇਆ ਜਾਵੇਗਾ। ਪੰਜਾਬ ਵਿੱਚ ਹੰੁਦੇ ਰਵਾਇਤੀ, ਵਿਰਾਸਤੀ ਤੇ ਖੇਡ ਮੇਲੇ ਜਿਨ੍ਹਾਂ ਵਿੱਚ ਹਰਿਵੱਲਭ ਸੰਗੀਤ ਸੰਮੇਲਨ, ਹੋਲਾ ਮਹੱਲਾ, ਕਿਲਾ ਰਾਏਪੁਰ, ਬਾਬਾ ਸ਼ੇਖ ਫਰੀਦ ਆਗਮਨ ਪੁਰਬ, ਸ਼ਿਵ ਬਟਾਲਵੀ ਫੈਸਟੀਵਲ ਤੇ ਬਾਬੇ ਦਾ ਵਿਆਹ ਪੁਰਬ ਸ਼ਾਮਲ ਹਨ, ਨੂੰ ਪੂਰੀ ਸਹਾਇਤਾ ਦੇ ਕੇ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ।ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਲਾ ਪ੍ਰੀਸ਼ਦ ਵੱਲੋਂ ਸੱਭਿਆਚਾਰਕ ਲਹਿਰ ਖੜ੍ਹੀ ਕਰ ਕੇ ਇਸ ਨੂੰ ਪਿੰਡਾਂ ਤੱਕ ਲਿਜਾਇਆ ਜਾਵੇਗਾ ਅਤੇ ਆਉਂਦੇ ਸਮੇਂ ਵਿੱਚ ਹੇਠਲੇ ਪੱਧਰ ’ਤੇ ਹਰ ਪਿੰਡ ਵਿੱਚ ਕਲਾ ਮੇਲੇ ਕਰਵਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਪ੍ਰਭਾਤ ਫੇਰੀ ਤੋਂ ਲੈ ਕੇ ਸ਼ਾਮ ਤੱਕ ਰਵਾਇਤੀ ਸੰਗੀਤ, ਵਿਰਾਸਤੀ, ਰੰਗਮੰਚ, ਲੋਕ ਸੰਗੀਤ ਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀਸ਼ਦ ਦਾ ਟੀਚਾ ਹੈ ਕਿ ਹਰ ਸਕੂਲ-ਕਾਲਜ ਵਿੱਚ ਹਫਤੇ ਵਿੱਚ ਘੱਟੋ-ਘੱਟ ਇਕ ਪੀਰੀਅਡ ਸੱਭਿਆਚਾਰ ਤੇ ਸਾਹਿਤ ਦਾ ਲਗਾਇਆ ਜਾਵੇ ਜਿਸ ਵਿੱਚ ਵਿਦਿਆਰਥੀਆਂ ਨੂੰ ਸਾਹਿਤ, ਕਲਾ, ਸੱਭਿਆਚਾਰ ਬਾਰੇ ਗਿਆਨ ਮੁਹੱਈਆ ਕਰਵਾਇਆ ਜਾਵੇਗਾ। ਇਹ ਵਿਦਿਆਰਥੀ ਚਾਹੇ ਕਿਸੇ ਵੀ ਵਿਸ਼ੇ ਦੇ ਹੋਣ। ਬੱਚਿਆਂ ਲਈ ਵਿਸ਼ੇਸ਼ ਬਾਲ ਗੀਤ ਤਿਆਰ ਕਰਵਾਏ ਜਾਣਗੇ। ਕਲਾ ਵਾਲੀਆਂ ਲਘੂ ਫਿਲਮਾਂ ਨੂੰ ਉਤਸ਼ਾਹਤ ਕਰਨ ਲਈ ਇਨ੍ਹਾਂ ਦਾ ਮੁਕਾਬਲਾ ਕਰਵਾਇਆ ਜਾਵੇਗਾ। 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਏਸ਼ੀਅਨ ਕਾਵਿ ਸੰਮੇਲਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੱਭਿਆਚਾਰ ਦਾ ਮਕਸਦ ਸਿਰਫ ਮਨੋਰੰਜਨ ਕਰਨਾ ਹੀ ਨਹÄ, ਸਗੋਂ ਇਸ ਰਾਹÄ ਨਵÄ ਪੀੜ੍ਹÄ ਨੂੰ ਵਿਰਸੇ ਨਾਲ ਜੋੜਨਾ ਹੈ।ਉਨ੍ਹਾਂ ਕਿਹਾ ਕਿ ਅਰਥ ਭਰਪੂਰ ਸਾਹਿਤ ਨੂੰ ਸੰਭਾਲਣ ਲਈ ਇਕ ਵੱਡੀ ਪੁਸਤਕ ਤਿਆਰ ਕੀਤੀ ਜਾਵੇਗੀ ਜਿਸ ਵਿੱਚ ਬਾਬਾ ਬੁੱਲੇ ਸ਼ਾਹ ਤੋਂ ਲੈ ਕੇ ਹੁਣ ਤੱਕ ਦੇ ਸਰਵੋਤਮ ਕਵੀਆਂ/ਲੇਖਕਾਂ ਦੀਆਂ ਲਿਖਤਾਂ ਸ਼ਾਮਲ ਕੀਤਾ ਜਾਵੇਗਾ।