Patiala Covid Vaccination Schedule 19 February

February 18, 2022 - PatialaPolitics

Patiala Covid Vaccination Schedule 19 February

ਪਟਿਆਲਾ 18 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 6,817 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 14 ਹਜਾਰ 895 ਹੋ ਗਈ ਹੈ। ਅੱਜ ਵੈਕਸਿਨ ਦੀ ਦੂਜੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 155 ਹੈ ਅਤੇ 15 ਤੋਂ 18 ਸਾਲ ਤੱਕ ਦੇ 221 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ। ਸਿਵਲ ਸਰਜਨ ਡਾ. ਸੋਢੀ ਨੇਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਹੁਣ ਜਿਲ੍ਹੇ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਘੱਟ ਗਈ ਹੈ ਪਰ ਚੋਣਾਂ ਦੇ ਸਮੇਂ ਨੁੰ ਮੁੱਖ ਰੱਖਦੇ ਹੋਏ ਕੋਵਿਡ ਗਾਈਡਲਾਈਨ ਦੀ ਪਾਲਣਾ ਜਿਵੇਂ ਮਾਸਕ ਪਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ ਆਦਿ ਨੂੰ ਯਕੀਨੀ ਬਣਾਇਆ ਜਾਵੇ।

ਅੱਜ ਜਿਲੇ ਵਿੱਚ ਪ੍ਰਾਪਤ 1805 ਕੋਵਿਡ ਰਿਪੋਰਟਾਂ ਵਿਚੋਂ 13 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 07, ਰਾਜਪੁਰਾ ਤੋਂ 02, ਸਮਾਣਾ ਤੋਂ 01 ਅਤੇ ਬਲਾਕ ਕਾਲੋਮਾਜਰਾ ਤੋਂ 03 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,929 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 15 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,417 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 56 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1603 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,95,321 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ ਦੇ 61,929 ਕੋਵਿਡ ਪੋਜਟਿਵ, 11,32,727 ਨੈਗੇਟਿਵ ਅਤੇ ਲਗਭਗ 1062 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੱਲ ਮਿਤੀ 19 ਫਰਵਰੀ ਦਿਨ ਸ਼ਨੀਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ,ਕਾਲੀ ਮਾਤਾ ਮੰਦਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਮਥੁਰਾ ਕਲੋਨੀ, ਬਡੁੰਗਰ, ਕਰੀਵੀ ਮੈਡੀਕਲ ਹਾਲ ਨੇੜੇ ਅਨਾਜ ਮੰਡੀ ਨਾਭਾ ਗੇਟ, ਬਾਜੀਗਰ ਬਸਤੀ, ਬੱਚਿਤਰ ਨਗਰ, ਕਿਉਸਕ ਸੰਜੇ ਕਲੋਨੀ, ਰਵੀਦਾਸ ਮੰਦਰ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਅਗਰਵਾਲ ਧਰਮਸ਼ਾਲਾ, ਮੋਬਾਇਲ ਟੀਮ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।