Patiala:Lost your voter ID? You can still vote, heres how

February 18, 2022 - PatialaPolitics

Patiala:Lost your voter ID? You can still vote, heres how

 

20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਰ 12 ਹੋਰ ਬਦਲਵੇਂ ਪਛਾਣ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨਪੀਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਅਬਿਲਟੀ ਆਈਡੀ (ਯੂਡੀਆਈਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਇਸ ਤਰ੍ਹਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।