Patiala Covid Vaccination Schedule 20 February

February 19, 2022 - PatialaPolitics

Patiala Covid Vaccination Schedule 20 February

ਪਟਿਆਲਾ 19 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 4,876 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 19 ਹਜਾਰ 771 ਹੋ ਗਈ ਹੈ। ਅੱਜ ਵੈਕਸਿਨ ਦੀ ਦੂਜੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 89 ਹੈ ਅਤੇ 15 ਤੋਂ 18 ਸਾਲ ਤੱਕ ਦੇ 292 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ। ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕਿ ਕੱਲ ਦਿਨ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਹੋਣ ਕਾਰਨ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਨਹੀ ਹੋਵੇਗਾ। ਜਦ ਕਿ ਚੋਣਾਂ ਕਾਰਣ ਕਿਸੇ ਤਰਾਂ ਦੀ ਮੈਡੀਕਲ ਐਮਰਜੈਂਸੀ ਨੂੰ ਨਜਿਠਣ ਲਈ ਸਰਕਾਰੀ ਸਿਹਤ ਸੰਸ਼ਥਾਂਵਾ ਵਿੱਚ ਐਮਰਜੈਂਸੀ ਸੇਵਾਵਾਂ ਖੁੱਲੀਆ ਰਹਿਣਗੀਆਂ।

 

ਅੱਜ ਜਿਲੇ ਵਿੱਚ ਪ੍ਰਾਪਤ 1673 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 04,ਬਲਾਕ ਭਾਦਸੋਂ ਤੋਂ 01 ਅਤੇ ਬਲਾਕ ਕੋਲੀ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,935 ਹੋ ਗਈ ਹੈ। ਮਿਸ਼ਨ ਫਤਿਹ ਤਹਿਤ 11 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,428 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 51 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।

 

ਸਿਹਤ ਟੀਮਾਂ ਜਿੱਲੇ ਵਿੱਚ ਅੱਜ 1364 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,96,715 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,935 ਕੋਵਿਡ ਪੋਜਟਿਵ, 11,33,997 ਨੈਗੇਟਿਵ ਅਤੇ ਲਗਭਗ 783 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।