Patiala Covid Vaccination Schedule 22 February

February 21, 2022 - PatialaPolitics

Patiala Covid Vaccination Schedule 22 February

ਪਟਿਆਲਾ 21 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 3,485 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 23 ਹਜਾਰ 256 ਹੋ ਗਈ ਹੈ। ਅੱਜ ਵੈਕਸਿਨ ਦੀ ਦੂਜੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 196 ਹੈ ਅਤੇ 15 ਤੋਂ 18 ਸਾਲ ਤੱਕ ਦੇ 151 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ।

ਅੱਜ ਜਿਲੇ ਵਿੱਚ ਪ੍ਰਾਪਤ 602 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 05 ਅਤੇ ਬਲਾਕ ਕੋਲੀ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,945 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 03 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,441 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 48 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1456 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1511 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,98,499 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ ਦੇ 61,945 ਕੋਵਿਡ ਪੋਜਟਿਵ, 11,35,554 ਨੈਗੇਟਿਵ ਅਤੇ ਲਗਭਗ 1000 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੱਲ ਮਿਤੀ 22 ਫਰਵਰੀ ਮੰਗਲਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਲਿਟੀ ਹਸਪਤਾਲ ਸਰਹੰਦ ਰੋਡ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਮੋਤੀ ਬਾਗ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋ ਮਾਜਰਾ, ਮਥੁਰਾ ਕਲੋਨੀ, ਬਡੁੰਗਰ, ਬਾਜੀਗਰ ਬਸਤੀ, ਬੱਚਿਤਰ ਨਗਰ, ਕਿਉਸਕ ਸੰਜੇ ਕਲੋਨੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਮੋਬਾਇਲ ਟੀਮ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਮੋਬਾਇਲ ਟੀਮ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਮੋਬਾਇਲ ਟੀਮ, ਫੋਕਲ ਪੁਆਇੰਟ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।