Patiala Covid Vaccination Schedule 24 February

February 23, 2022 - PatialaPolitics

Patiala Covid Vaccination Schedule 24 February

ਪਟਿਆਲਾ 23 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 3,977 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 37 ਹਜਾਰ 010 ਹੋ ਗਈ ਹੈ। ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 98 ਹੈ ਅਤੇ 15 ਤੋਂ 18 ਸਾਲ ਤੱਕ ਦੇ 110 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ।

ਅੱਜ ਜਿਲੇ ਵਿੱਚ ਪ੍ਰਾਪਤ 1642 ਕੋਵਿਡ ਰਿਪੋਰਟਾਂ ਵਿਚੋਂ 02 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 01ਅਤੇ ਬਲਾਕ ਭਾਦਸੋਂ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,951 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 07 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,458 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 36 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਕੋਵਿਡ ਮੋਤਾਂ ਦੇ ਵਿੱਚ ਵਾਰਸਾ ਨੂੰ 50,000 ਦੀ ਸਹਾਇਤਾ ਰਾਸ਼ੀ ਦੇਣ ਸਬੰਧੀ ਸਿਹਤ ਵਿਭਾਗ ਕੋਲ ਹੁਣ ਤੱਕ 1037 ਅਰਜੀਆਂ ਪ੍ਰਾਪਤ ਹੋਈਆ ਹਨ, ਜਿਹਨਾਂ ਵਿਚੋਂ 973 ਨੁੰ ਪ੍ਰਵਾਨ ਕਰਦੇ ਹੋਏ ਉਹਨਾਂ ਨੁੰ ਅਦਾਇਗੀ ਲਈ ਭੇਜ ਦਿੱਤਾ ਗਿਆ ਹੈ। 28 ਕੇਸਾਂ ਵਿੱਚ ਦਸਤਾਵੇਜਾ ਦੀ ਕਮੀ ਕਾਰਣ ਵਾਰਸਾਂ ਨੁੰ ਲੋੜੀਂਦੇ ਦਸਤਾਵੇਜ ਮੁੜ ਪੁਰਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਅੱਠ ਕੇਸਾਂ ਨੁੰ ਕਮੇਟੀ ਵੱਲੋਂ ਰੀਜੈਕਟ ਕੀਤਾ ਗਿਆ ਹੈ। 28 ਕੇਸ ਅਜਿਹੇ ਹਨ ਜਿਹਨਾਂ ਨੂੰ ਐਸ.ਡੀ.ਐਮ.ਦਫਤਰ ਵਿਖੇ ਰਿਕਾਰਡ ਜਾਂਚ ਲਈ ਭੇਜਿਆ ਗਿਆ ਹੈ। ਉਹਨਾਂ ਦੱਸਿਆਂ ਕਿ ਜਿਲੇ੍ਹ ਵਿੱਚ ਹੁਣ ਤੱਕ 1457 ਕੋਵਿਡ ਮਰੀਜਾਂ ਦੀ ਮੌਤ ਹੋ ਚੁੱਕੀ ਹੈ।ਇਸ ਤੋਂ ਇਲਾਵਾ 187 ਕੇਸ ਅਜਿਹੇ ਹਨ ਜਿਹੜੇ ਪਹਿਲਾ ਹਸਪਤਾਲਾ ਵਲੋਂ ਨੋਟੀਫਾਈ ਨਹੀ ਕੀਤੀਆਂ ਗਈਆ ਸਨ, ਪ੍ਰੰਤੂ ਸੁਪਰੀਮ ਕੋਰਟ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਕਮੇਟੀ ਨੇਂ ਉਹਨਾਂ ਨੂੰ ਪ੍ਰਵਾਨ ਕਰਦੇ ਹੋਏ ਉਹਨਾਂ ਨੂੰ ਵੀ 50,000 ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਜਿਹੜੇ ਕੇਸਾਂ ਵਿੱਚ ਵਾਰਸਾ ਵੱਲੋਂ ਅਰਜੀਆਂ ਨਹੀ ਦਿੱਤੀਆ ਗਈਆਂ ਉਹਨਾਂ ਨੂੰ ਫੋਨ ਤੇਂ ਸੰਪਰਕ ਕਰਕੇ ਇਤਲਾਹ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵੀ ਇਹ ਰਾਸ਼ੀ ਪ੍ਰਾਪਤ ਕਰ ਸਕਣ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੇ ਵਿੱਚ ਅੱਜ 1588 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,01,638 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ ਜਿਲ੍ਹਾ ਪਟਿਆਲਾ ਦੇ 61,951 ਕੋਵਿਡ ਪੋਜਟਿਵ, 11,38,593 ਨੈਗੇਟਿਵ ਅਤੇ ਲਗਭਗ 1094 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੱਲ ਮਿਤੀ 24 ਫਰਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।