Patiala Politics

Latest Patiala News

Ukraine: Patiala launches helpline numbers

February 25, 2022 - PatialaPolitics

Ukraine: Patiala launches helpline numbers

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਯੁਕਰੇਨ ‘ਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਜਾਰੀ-ਡਿਪਟੀ ਕਮਿਸ਼ਨਰ

-ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਸਮੇਤ ਈਮੇਲ ‘ਤੇ ਵੀ ਭੇਜੀ ਜਾ ਸਕਦੀ ਹੈ-ਸੰਦੀਪ ਹੰਸ

ਪਟਿਆਲਾ, 25 ਫਰਵਰੀ:

ਯੁਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ madcptl118@gmail.com ਜਾਰੀ ਕੀਤੀ ਗਈ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ‘ਚ ਫਸੇ ਨਾਗਰਿਕਾਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ‘ਤੇ ਰਾਜ ਸਰਕਾਰ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਮੁਹਈਆ ਕਰਵਾਉਣ ਸਮੇਤ ਈਮੇਲ ਉਪਰ ਆਪਣੀ ਜਾਣਕਾਰੀ ਭੇਜ ਸਕਦੇ ਹਨ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਸੂਚਨਾ ‘ਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ ਜਾਂ ਕਾਲਜ ਦਾ ਨਾਮ, ਯੁਕਰੇਨ ਵਿੱਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਅਤੇ ਸੰਪਰਕ ਨੰਬਰ ਸਮੇਤ ਪਟਿਆਲਾ ਜ਼ਿਲ੍ਹੇ ਦਾ ਪਤਾ ਅਤੇ ਸੰਪਰਕ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਤੋਂ ਇਲਾਵਾ ਈਮੇਲ madcptl118@gmail.com ਉਪਰ ਵੀ ਸਾਂਝੀ ਕੀਤੀ ਜਾ ਸਕਦੀ ਹੈ।