Patiala Covid Vaccination Schedule 28 February

February 27, 2022 - PatialaPolitics

Patiala Covid Vaccination Schedule 28 February

ਪਟਿਆਲਾ 27 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 970 ਕੋਵਿਡ ਰਿਪੋਰਟਾਂ ਵਿਚੋਂ 05 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਵਿਚੋਂ ਪਟਿਆਲਾ ਸ਼ਹਿਰ ਨਾਲ 03 ਅਤੇ ਬਲਾਕ ਸ਼ੁਤਰਾਣਾ ਤੋਂ 02 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,974 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 03 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,486 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 31 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

 

ਸਿਹਤ ਟੀਮਾਂ ਜਿੱਲੇ ਵਿੱਚ ਅੱਜ 402 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,05,484 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,974 ਕੋਵਿਡ ਪੋਜਟਿਵ, 11,43,393 ਨੈਗੇਟਿਵ ਅਤੇ ਲਗਭਗ 117 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਪੱਲਸ ਪੋਲਿਓ ਮੁਹਿੰਮ ਕਾਰਣ ਅੱਜ ਕੋਵਿਡ ਵੈਕਸੀਨੇਸ਼ਨ ਕੁਝ ਸੀਮਤ ਥਾਂਵਾ ਤੇਂ ਹੋਇਆ ਜਿਥੇ 154 ਨਾਗਰਿਕਾਂ ਵੱਲੋਂ ਕੋਵਿਡ ਵੈਕਸਿਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 28 ਫਰਵਰੀ ਦਿਨ ਸੋਮਵਾਰ ਨੂੰ ਵੀ ਪੋਲਿਓ ਮੁਹਿੰਮ ਕਾਰਣ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਬੱਤਾ ਸਕੂਲ ਨੇੜੇ ਵਿਕਾਸ ਕਲੋਨੀ ਨੇੜੇ ਬੱਸ ਸਟੈਂਡ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਵਿਖੇ ਹੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।