Patiala Covid Vaccination Schedule 1 March

February 28, 2022 - PatialaPolitics

Patiala Covid Vaccination Schedule 1 March

ਪਟਿਆਲਾ 28 ਫਰਵਰੀ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਜਿਲ੍ਹੇ ਵਿੱਚ ਰਾਹਤ ਦੀ ਖਬਰ ਇਹ ਰਹੀ ਕਿ ਅੱਜ ਜਿਲੇ ਵਿੱਚ ਪ੍ਰਾਪਤ 406 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,974 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 05 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,491 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 26 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਸਿਹਤ ਟੀਮਾਂ ਜਿੱਲੇ ਵਿੱਚ ਅੱਜ 953 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,06,437 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,974 ਕੋਵਿਡ ਪੋਜਟਿਵ, 11,43,826 ਨੈਗੇਟਿਵ ਅਤੇ ਲਗਭਗ 664 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਪੱਲਸ ਪੋਲਿਓ ਮੁਹਿੰਮ ਕਾਰਣ ਅੱਜ ਕੋਵਿਡ ਵੈਕਸੀਨੇਸ਼ਨ ਕੁਝ ਸੀਮਤ ਥਾਂਵਾ ਤੇਂ ਹੋਇਆ ਜਿਥੇ 1340 ਨਾਗਰਿਕਾਂ ਵੱਲੋਂ ਕੋਵਿਡ ਵੈਕਸਿਨ ਦੇ ਟੀਕੇ ਲਗਵਾਏ ਗਏ। ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 47 ਹਜਾਰ 695 ਹੋ ਗਈ ਹੈ। ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 65 ਹੈ ਅਤੇ 15 ਤੋਂ 18 ਸਾਲ ਤੱਕ ਦੇ 109 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ। ਉਹਨਾਂ ਕਿਹਾ ਕਿ ਕੱਲ ਮਿਤੀ 1 ਮਾਰਚ ਨੂੰ ਦਿਨ ਮੰਗਲਵਾਰ ਨੂੰ ਮਹਾਂ ਸ਼ਿਵਰਾਤਰੀ ਦੀ ਛੁੱਟੀ ਹੋਣ ਕਾਰਣ ਕੋਵਿਡ ਟੀਕਾਕਰਨ ਨਹੀ ਹੋਵੇਗਾ।