Patiala Politics

Latest Patiala News

Akali Leaders meeting Bikram Majithia in Patiala Jail

March 1, 2022 - PatialaPolitics

Akali Leaders meeting Bikram Majithia in Patiala Jail

ਸ਼੍ਰੋਮਣੀ ਅਕਾਲੀ ਦਲ ਦੇ ਇਕ ਉਚ ਪੱਧਰੀ ਵਫਦ ਵੱਲੋਂ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ।

ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਵੀ ਸ਼ਾਮਲ ਸਨ।

 

ਮੁਲਾਕਾਤ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਪੂਰੀ ਚੜ੍ਹਦੀਕਲਾ ਵਿਚ ਹਨ ਤੇ ਕਾਂਗਰਸ ਵੱਲੋਂ ਦਰਜ ਕੀਤੇ ਝੁਠੇ ਪਰਚਿਆਂ ਤੋਂ ਅਕਾਲੀ ਦਲ ਘਬਰਾਉਣ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਸਾਨੁੰ ਨਿਆਂ ਪਾਲਿਕਾ ‘ਤੇ ਪੂਰਾ ਭਰੋਸਾ ਹੈ। ਪਹਿਲਾਂ ਵੀ ਨਿਆਂਪਾਲਿਕਾ ਨੇ ਸਰਦਾਰ ਮਜੀਠੀਆ ਨੁੰ ਵੱਡੀ ਰਾਹਤ ਦਿੰਦਿਆਂ ਉਹਨਾਂ ਨੁੰ ਚੋਣਾਂ ਲੜਨ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਕੀਤੀ ਸੀ। ਹੁਣ ਵੀ ਸਾਨੁੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਨਿਆਂਪਾਲਿਕਾ ਸਾਨੁੰ ਪੂਰਾ ਇਨਸਾਫ ਦੇਵੇਗੀ ਅਤੇ ਜਲਦੀ ਹੀ ਸਰਦਾਰ ਮਜੀਠੀਆ ਦੀ ਜ਼ਮਾਨਤ ਵੀ ਮਨਜ਼ੂਰ ਹੋਵੇਗੀ ਤੇ ਉਹ ਇਸ ਝੂਠੇ ਕੇਸ ਵਿਚੋਂ ਬਾਇੱਜ਼ਤ ਬਰੀ ਵੀ ਹੋਣਗੇ।

 

ਡਾ. ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਜੋ ਵਧੀਕੀ ਅਕਾਲੀਆਂ ਦੇ ਖਿਲਾਫ ਕੀਤੀ ਜਾ ਰਹੀ ਹੈ, ਉਹ ਕੋਈ ਨਵੀਂ ਨਹੀਂ ਹੈ ਪਹਿਲਾਂ ਵੀ ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਅਕਾਲੀ ਦਲ ਦੇ ਖਿਲਾਫ ਜ਼ਬਰ ਤੇ ਦਮਨ ਦੀਆਂ ਨੀਤੀਆਂ ਅਪਣਾਉਂਦੀ ਰਹੀ ਹੈ ਜਿਸਦਾ ਅਸੀਂ ਮੂੰਹ ਤੋੜ ਜਵਾਬ ਦਿੱਤਾ ਹੈ ਤੇ ਹੁਣ ਵੀ ਦਿਆਂਗੇ।

 

ਸਰਦਾਰ ਮਜੀਠੀਆ ਨਾਲ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਸਰਦਾਰ ਮਜੀਠੀਆ ਨੇ ਦੱਸਿਆ ਕਿ ਬੇਸ਼ੱਕ ਜੇਲ੍ਹ ਤੋਂ ਬਾਹਰ ਕੋਰੋਨਾ ਹਾਲਾਤਾਂ ਵਿਚ ਵੱਡਾ ਸੁਧਾਰ ਹੋਇਆ ਹੈ ਪਰ ਇਸਦੇ ਬਾਵਜੂਦ ਜੇਲ੍ਹ ਅੰਦਰ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਪਰਿਵਾਰਾਂ ਨਾਲ ਮੁਲਾਕਾਤਾਂ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕਈ ਕੈਦੀ ਜਾਂ ਹਵਾਲਾਤੀ ਤਾਂ ਅਜਿਹੇ ਹਨ ਜਿਹਨਾਂ ਦੀ ਪਰਿਵਾਰ ਨਾਲ ਮੁਲਾਕਾਤ ਨੁੰ ਇਕ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ‘ਤੇ ਸੂਬੇ ਦੇ ਮੁੱਖ ਮੰਤਰੀ ਨੁੰ ਪੱਤਰ ਲਿਖ ਕੇ ਇਹ ਮਾਮਲਾ ਚੁੱਕੇਗਾ ਤੇ ਮੰਗ ਕਰੇਗਾ ਕਿ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੁੰ ਪਰਿਵਾਰਾਂ ਨਾਲ ਮਿਲਣ ਦੀ ਇਜਾਜ਼ਤ ਕੋਰੋਨਾ ਹਾਲਾਤਾਂ ਵਿਚ ਸੁਧਾਰ ਨੁੰ ਵੇਖਦਿਆਂ ਦਿੱਤੀ ਜਾਵੇ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਜੁਨੇਜਾ, ਰਾਕੇਸ਼ ਪ੍ਰਾਸ਼ਰ, ਜਸਪ੍ਰੀਤ ਝੰਬਾਲੀ, ਹੈਪੀ ਅਬਦੁਲਪੁਰ, ਸਤਨਾਮ ਸਿੰਘ ਸੱਤਾ ਪ੍ਰਧਾਨ ਯੂਥ ਅਕਾਲੀ ਦਲ ਦੇ ਤੇ ਹੋਰ ਆਗੂ ਮੌਜੂਦ ਸਨ।

Akali Leaders meeting Bikram Majithia in Patiala Jail
Akali Leaders meeting Bikram Majithia in Patiala Jail