Patiala Politics

Latest Patiala News

Sukhbir Badal meets Bikram Majithia in Patiala Jail

March 1, 2022 - PatialaPolitics

Sukhbir Badal meets Bikram Majithia in Patiala Jail

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਮੰਗਲਵਾਰ ਨੂੰ ਪਾਰਟੀ ਦੇ ਨੇਤਾ ਅਤੇ ਆਪਣੇ ਰਿਸ਼ਤੇਦਾਰ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪਹੁੰਚੇ। ਇਸ ਮੌਕੇ ਸੁਖਬੀਰ ਨੇ ਅਕਾਲੀ ਵਰਕਰਾਂ ਨੂੰ ਮਜੀਠੀਆ ਨਾਲ ਮੁਲਾਕਾਤ ਨਾ ਕਰਨ ਦੇਣ ਲਈ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਜੇਲ੍ਹ ‘ਚ ਮਿਲਣਾ ਅਧਿਕਾਰ ਹੈ। ਸੂਬੇ ਵਿੱਚ 5-7 ਦਿਨਾਂ ਦੀ ਮਹਿਮਾਨ ਕਾਂਗਰਸ ਸਰਕਾਰ ਜਾਣਬੁੱਝ ਕੇ ਅਜਿਹਾ ਕਰਨ ਤੋਂ ਰੋਕ ਕੇ ਧੱਕਾ ਕਰ ਰਹੀ ਹੈ। ਇਸ ਸਬੰਧੀ ਸੁਖਬੀਰ ਨੂੰ ਸਵਾਲ ਪੁੱਛਿਆ ਸੀ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਕਾਂਗਰਸ ਸਰਕਾਰ ਦਾ ਜਾਣਾ ਤੈਅ ਹੈ। ਇਸ ਲਈ ਉਹ ਜਾਣਬੁੱਝ ਕੇ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਆਤਮ ਸਮਰਪਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਨੂੰ ਸੁਪਰੀਮ ਕੋਰਟ ਨੇ 23 ਫ਼ਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਇਹ ਰਾਹਤ ਖ਼ਤਮ ਹੋਣ ਤੋਂ ਬਾਅਦ ਮਜੀਠੀਆ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਅਦਾਲਤ ਵਿੱਚ ਹੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਉਨ੍ਹਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ ਸੀ।

Sukhbir Badal meets Bikram Majithia in Patiala Jail

Video 🔴👇