Patiala Covid Vaccination Schedule 2 March

March 1, 2022 - PatialaPolitics

Patiala Covid Vaccination Schedule 2 March

ਪਟਿਆਲਾ 01 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 851 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਵਿਚੋਂ ਪਟਿਆਲਾ ਸ਼ਹਿਰ ਨਾਲ 05 ਅਤੇ ਨਾਭਾ ਤੋਂ 01 ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,980 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 02 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,493 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 30 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

 

ਸਿਹਤ ਟੀਮਾਂ ਜਿੱਲੇ ਵਿੱਚ ਅੱਜ 343 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,06,780 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,980 ਕੋਵਿਡ ਪੋਜਟਿਵ, 11,44,734 ਨੈਗੇਟਿਵ ਅਤੇ ਲਗਭਗ 156 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਕੱਲ ਮਿਤੀ 02 ਮਾਰਚ ਦਿਨ ਬੁੱਧਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2,ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।