Patiala Covid Vaccination Schedule 3 March

March 2, 2022 - PatialaPolitics

Patiala Covid Vaccination Schedule 3 March

ਪਟਿਆਲਾ 02 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2,523 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 50 ਹਜਾਰ 488 ਹੋ ਗਈ ਹੈ। ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 131 ਹੈ ਅਤੇ 15 ਤੋਂ 18 ਸਾਲ ਤੱਕ ਦੇ 150 ਬਾਲਗਾਂ ਵੱਲੋਂ ਵੈਕਸਿਨ ਲਗਵਾਈ ਗਈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 543 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਵਿਚੋਂ ਪਟਿਆਲਾ ਸ਼ਹਿਰ ਨਾਲ 04, ਰਾਜਪੁਰਾ ਅਤੇ ਬਲਾਕ ਕਾਲੋਮਾਜਰਾ ਤੋਂ ਇੱਕ -ਇੱਕ ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,986 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 05 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,498 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 31 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਸਿਹਤ ਟੀਮਾਂ ਜਿੱਲੇ ਵਿੱਚ ਅੱਜ 1374 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,08,154 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,980 ਕੋਵਿਡ ਪੋਜਟਿਵ, 11,45,181 ਨੈਗੇਟਿਵ ਅਤੇ ਲਗਭਗ 987 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਕੱਲ ਮਿਤੀ 03 ਮਾਰਚ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2,ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ੲਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।