Patiala Covid Vaccination Schedule 4 March
March 3, 2022 - PatialaPolitics
Patiala Covid Vaccination Schedule 4 March
ਪਟਿਆਲਾ 03 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 6,333 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 24 ਲੱਖ 56 ਹਜਾਰ 821 ਹੋ ਗਈ ਹੈ। ਅੱਜ ਵੈਕਸਿਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 126 ਹੈ ਅਤੇ ਸਕੂਲਾਂ ਵਿੱਚ ਕੈਂਪਾ ਦੋਰਾਣ 15 ਤੋਂ 18 ਸਾਲ ਤੱਕ ਦੇ 409 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1398 ਕੋਵਿਡ ਰਿਪੋਰਟਾਂ ਵਿਚੋਂ 05 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਵਿਚੋਂ ਪਟਿਆਲਾ ਸ਼ਹਿਰ ਨਾਲ 04 ਅਤੇ ਬਲਾਕ ਹਰਪਾਲਪੁਰ ਤੋਂ ਇੱਕ ਕੋਵਿਡ ਕੇਸ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,991 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 09 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,507 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 27 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 1276 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,09,430 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,991 ਕੋਵਿਡ ਪੋਜਟਿਵ, 11,46,574 ਨੈਗੇਟਿਵ ਅਤੇ ਲਗਭਗ 865 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲਾ ਟੀਕਾਕਰਨ ਅਧਿਕਾਰੀ ਡਾ.ਵੀਨੂੰ ਗੋਇਲ ਨੇਂ ਕਿਹਾ ਕਿ ਕੱਲ ਮਿਤੀ 04 ਮਾਰਚ ਦਿਨ ਸ਼ੁੱਕਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ,ਮਾਤਾ ਕੁਸ਼ਲਿਆ ਹਸਪਤਾਲ,ਪੀ.ਆਰ.ਟੀ.ਸ ਿਹੈਡ ਆਫਿਸ,ਘਾਸ ਮੰਡੀ ਸਕੂਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2,ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ ਘਰ ਜਾ ਕੇ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਤੋਂ 17 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾ ਵਿੱਚ ਵੀ ਕੈਂਪ ਲਗਾਏ ਜਾਣਗੇ।