Patiala Covid Vaccination Schedule 6 March

March 5, 2022 - PatialaPolitics

Patiala Covid Vaccination Schedule 6 March

ਪਟਿਆਲਾ 05 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1168 ਕੋਵਿਡ ਰਿਪੋਰਟਾਂ ਵਿਚੋਂ 02 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ ਜੋ ਕਿ ਦੋਨੋ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,994 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 05 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,516 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 21 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

 

ਸਿਹਤ ਟੀਮਾਂ ਜਿੱਲੇ ਵਿੱਚ ਅੱਜ 1133 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,11,633 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,994 ਕੋਵਿਡ ਪੋਜਟਿਵ, 11,48,926 ਨੈਗੇਟਿਵ ਅਤੇ ਲਗਭਗ 713 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 4,849 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 06 ਮਾਰਚ ਦਿਨ ਐਤਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।