Patiala Covid Vaccination Schedule 7 March

March 6, 2022 - PatialaPolitics

Patiala Covid Vaccination Schedule 7 March

ਪਟਿਆਲਾ 06 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 947 ਕੋਵਿਡ ਰਿਪੋਰਟਾਂ ਵਿਚੋਂ 02 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ ਜੋ ਕਿ ਦੋਨੋ ਹੀ ਬਲਾਕ ਕਾਲੋਮਾਜਰਾ ਨਾਲ ਸਬੰਧਤ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,996 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 01 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,517 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 22 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

 

ਸਿਹਤ ਟੀਮਾਂ ਜਿੱਲੇ ਵਿੱਚ ਅੱਜ 369 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,12,002 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,996 ਕੋਵਿਡ ਪੋਜਟਿਵ, 11,49,871 ਨੈਗੇਟਿਵ ਅਤੇ ਲਗਭਗ 135 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 4,63 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਕੱਲ ਮਿਤੀ 07 ਮਾਰਚ ਦਿਨ ਸੋਮਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਆਈ. ਟੀ.ਆਈ ਛੋਟੀ ਬਾਰਾਦਰੀ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।