Patiala Covid Vaccination Schedule 9 March

March 8, 2022 - PatialaPolitics

Patiala Covid Vaccination Schedule 9 March

ਪਟਿਆਲਾ 08 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 993 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ 02 ਕੋਵਿਡ ਕੇਸ ਰਿਪੋਰਟ ਹੋਏ ਹਨ ਜੋਕਿ ਦੋਨੋਂ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,998 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 06 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,528 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 13 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਸਿਹਤ ਟੀਮਾਂ ਜਿੱਲੇ ਵਿੱਚ ਅੱਜ 715 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,13,868 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 61,998 ਕੋਵਿਡ ਪੋਜਟਿਵ, 11,51,307 ਨੈਗੇਟਿਵ ਅਤੇ ਲਗਭਗ 563 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਉਹਨਾਂ ਦੀ ਮੋਜੁਦਗੀ ਵਿੱਚ ਪਟਿਆਲਾ ਦੇ ਸਾਬਕਾ ਡਿਪਟੀ ਕਮਿਸ਼ਨਰ ਸ.ਸ਼ਿਵਦੁਲਾਰ ਸਿੰਘ ਢਿੱਲੋ ਜੀ ਨੇ ਕੋਵਿਡ ਵੈਕਸਿਨ ਦੀ ਬੂਸਟਰ ਡੋਜ ਲਗਵਾਈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 3,934 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।aੁਹਨਾਂ ਕਿਹਾ ਕਿ ਕੱਲ ਮਿਤੀ 09 ਮਾਰਚ ਦਿਨ ਬੁੱਧਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।