Patiala Politics

Patiala News Politics

172 Covid case and 5 deaths in Patiala 26 September 2020

ਪਟਿਆਲਾ 26 ਸਤੰਬਰ ( ) ਜਿਲੇ ਵਿਚ 172 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2050 ਦੇ ਕਰੀਬ ਰਿਪੋਰਟਾਂ ਵਿਚੋਂ 172 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,192 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 172 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 9323 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 05 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 312 ਹੋ ਗਈ ਹੈ, 9323 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1557 ਹੈ।ਉਹਨਾਂ ਦੱਸਿਆ ਕਿ 83 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.7 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 172 ਕੇਸਾਂ ਵਿਚੋਂ 54 ਪਟਿਆਲਾ ਸ਼ਹਿਰ, 01 ਸਮਾਣਾ, 17 ਰਾਜਪੁਰਾ, 22 ਨਾਭਾ, ਬਲਾਕ ਭਾਦਸੋਂ ਤੋਂ 58, ਬਲਾਕ ਕੋਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲ ਪੁਰ ਤੋਂ 03, ਬਲਾਕ ਦੁਧਨਸਾਧਾ ਤੋਂ 02, ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 12 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 160 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਦੇ ਅਜੀਤ ਨਗਰ, ਗੁਰੂ ਤੇਗ ਬਹਾਦਰ ਕਲੋਨੀ, ਨਾਭਾ ਗੇਟ, ਨਿਉ ਪ੍ਰੋਫੈਸਰ ਕਲੋਨੀ, ਹਰਿੰਦਰ ਨਗਰ, ਗੁਰਬਖਸ਼ ਕਲੋਨੀ, ਮਨਜੀਤ ਨਗਰ, ਗਾਂਧੀ ਨਗਰ, ਪ੍ਰਤਾਪ ਨਗਰ, ਨੋਰਥ ਐਵੀਨਿਉ, ਗੁਲਾਬ ਨਗਰ, ਅਨੰਦ ਨਗਰ, ਸੁਖ ਐਨਕਲੇਵ, ਤੱਫਜਲਪੁਰਾ, ਮਥੁਰਾ ਕਲੋਨੀ, ਸ਼੍ਰੀ ਨਿਵਾਸ ਕਲੋਨੀ, ਚੌਰਾ ਕੈਂਪ, ਅਰਬਨ ਅਸਟੇਟ ਫੇਜ ਤਿੰਨ, ਨਿਰਭੈ ਕਲੋਨੀ, ਸੁੰਦਰ ਨਗਰ, ਨਿਉ ਸੈਨਚੁਰੀ ਐਨਕਲੇਵ, ਏਕਤਾ ਵਿਹਾਰ, ਮਹਾਰਾਜਾ ਯਾਦਵਿੰਦਰਾ ਐਨਕਲੇਵ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਪੁਰਾਨਾ ਰਾਜਪੁਰਾ, ਨੇੜੇ ਆਰਿਆ ਸਮਾਜ ਮੰਦਰ ,ਗਣੇਸ਼ ਨਗਰ, ਕਨਿਕਾ ਗਾਰਡਨ, ਆਦਰਸ਼ ਕਲੋਨੀ, ਗੁਰੂ ਨਾਨਕ ਕਲੋਨੀ, ਮੁੱਹਲਾ ਗੁੱਜਰਾ ਵਾਲਾ, ਡਾਲੀਮਾ ਵਿਹਾਰ, ਸਮਾਣਾ ਦੇ ਪ੍ਰਤਾਪ ਕਲੋਨੀ, ਨਾਭਾ ਦੇ ਸੈਂਚੁਰੀ ਐਨਕਲੇਵ, ਮਾਧਵ ਕਲੋਨੀ, ਪਾਂਡੁਸਰ ਮੁੱਹਲਾ, ਮੈਕਸੀਮ ਸਕਿਉਰਿਟੀ ਜੇਲ, ਸਿਨੇਮਾ ਰੋਡ ਤੋਂ ਇਲਾਵਾ ਹੋਰ ਵੱਖ ਵੱਖ ਕਲੋਨੀਆਂ, ਗੱਲੀਆਂ, ਮੁੱਹਲਿਆਂ ਅਤੇ ਪਿੰਡਾਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਜੀਤ ਨਗਰ, ਨਿਉ ਆਫਸਿਰ ਕਲੋਨੀ, ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਪੰਜ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਜਿਹਨਾਂ ਵਿਚੋਂ ਦੋ ਰਾਜਪੁਰਾ, ਇੱਕ ਦੁਧਨਸਾਧਾ, ਇੱਕ ਬਲਾਕ ਹਰਪਾਲਪੁਰ, ਇੱਕ ਤਹਿਸੀਲ ਨਾਭਾ ਨਾਲ ਸਬੰਧਤ ਸਨ।ਪਹਿਲਾ ਰਾਜਪੁਰਾ ਦੇ ਸਿੰਗਲਾ ਸਿਟੀ ਦਾ ਰਹਿਣ ਵਾਲਾ 56 ਸਾਲਾ ਪੁਰਸ਼ ਜੋ ਕਿ ਟੀ.ਬੀ. ਦਾ ਮਰੀਜ ਸੀ, ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ ਦੁਸਰਾ ਫੋਕਲ ਪੁਆਇੰਟ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਸ਼ੁਗਰ ਅਤੇ ਥਾਈਰੈਡ ਦੀ ਬਿਮਾਰੀ ਦੀ ਮਰੀਜ ਸੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀਤੀਸਰਾ ਪਿੰਡ ਬਿੰਜਲ ਬਲਾਕ ਦੁਧਨਸਾਧਾ ਦੀ ਰਹਿਣ ਵਾਲੀ 63 ਸਾਲਾ ਅੋਰਤ ਜੋ ਕਿ ਦਿਲ ਦੀਆਂ ਬਿਮਾਰੀਆਂ ਦੀ ਮਰੀਜ ਅਤੇ ਪੀ.ਜੀ.ਆਈ. ਚੰਡੀਗੜ ਵਿੱਚ ਦਾਖਲ ਸੀ, ਚੋਥਾ ਪਿੰਡ ਰਾਜਗੜ ਤਹਿਸੀਲ ਨਾਭਾ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਹਾਈਪਰਟੈਂਸ਼ਨ ਦੀ ਬਿਮਾਰੀ ਦੀ ਮਰੀਜ ਸੀ ਅਤੇ ਪੰਜਵਾਂ ਪਿੰਡ ਅਜਰਾਵਰ ਤਹਿਸੀਲ ਹਰਪਾਲਪੁਰ ਦਾ ਰਹਿਣ ਵਾਲਾ 70 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਇਹ ਸਾਰੇ ਮਰੀਜ ਹਸਪਤਾਲਾ ਵਿਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 312 ਹੋ ਗਈ ਹੈ।

ਉਹਨਾਂ ਦੱਸਿਆ ਕਿ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਪਟਿਆਲਾ ਦੇ ਏਕਤਾ ਕਲੋਨੀ ਗੱਲੀ ਨੰਬਰ 3 ਵਿੱਚ ਲਗਾਈ ਮਾਈਕਰ ਕੰਟੈਨਮੈਂਟ ਹਟਾ ਦਿੱਤੀ ਗਈ ਹੈ।ਜਿਸ ਨਾਲ ਜਿਲੇ ਵਿੱਚ ਹੁਣ ਕੰਟੈਨਮੈਂਟ ਅਤੇ ਮਾਈਕਰੋਕੰਟੈਨਮੈਂਟ ਵਾਲੇ ਏਰੀਏ ਦੀ ਕੁੱਲ ਗਿਣਤੀ ਸੱਤ ਰਹਿ ਗਈ ਹੈ। ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2100 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,47,583 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,192 ਕੋਵਿਡ ਪੋਜਟਿਵ, 1,34,441 ਨੇਗੇਟਿਵ ਅਤੇ ਲੱਗਭਗ 1650 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Facebook Comments
%d bloggers like this: