Patiala Covid Vaccination Schedule 11 March

March 10, 2022 - PatialaPolitics

Patiala Covid Vaccination Schedule 11 March

ਪਟਿਆਲਾ 10 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 1265 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ 03 ਕੋਵਿਡ ਕੇਸ ਰਿਪੋਰਟ ਹੋਇਆ ਹੈ ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,002 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 02 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,535 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 10 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।

ਸਿਹਤ ਟੀਮਾਂ ਜਿੱਲੇ ਵਿੱਚ ਅੱਜ 902 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,16,084 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,002 ਕੋਵਿਡ ਪੋਜਟਿਵ, 11,53,547 ਨੈਗੇਟਿਵ ਅਤੇ ਲਗਭਗ 535 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2,970 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਸ ਨਾਲ ਜਿਲ੍ਹੇ ਵਿੱਚ ਟੀਕਾਕਰਨ ਦੀ ਗਿਣਤੀ 24 ਲੱਖ 83 ਹਜਾਰ 052 ਹੋ ਗਈ ਹੈ ।ਉਹਨਾਂ ਕਿਹਾ ਕਿ ਕੱਲ ਮਿਤੀ 11 ਮਾਰਚ ਦਿਨ ਸ਼ੁੱਕਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ,ਦਫਤਰ ਪੀ.ਐਸ.ਪੀ.ਸੀ.ਐਲ ਸ਼ੇਰਾਂ ਵਾਲਾ ਗੇਟ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।