Patiala Covid Vaccination Schedule 12 March
March 11, 2022 - PatialaPolitics
Patiala Covid Vaccination Schedule 12 March
ਪਟਿਆਲਾ 11 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 858 ਕੋਵਿਡ ਰਿਪੋਰਟਾਂ ਵਿਚੋਂ ਜਿਲ੍ਹੇ ਵਿੱਚ 02 ਕੋਵਿਡ ਕੇਸ ਰਿਪੋਰਟ ਹੋਇਆ ਹੈ ਜਿਹਨਾਂ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਸ਼ੁਤਰਾਣਾ ਨਾਲ ਸਬੰਧਤ ਹਨ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,004 ਹੋ ਗਈ ਹੈ।ਮਿਸ਼ਨ ਫਤਿਹ ਤਹਿਤ 03 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,538 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 09 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 967 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,17,051 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,004 ਕੋਵਿਡ ਪੋਜਟਿਵ, 11,54,403 ਨੈਗੇਟਿਵ ਅਤੇ ਲਗਭਗ 644 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2,968 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਟੀਕਾਕਰਨ ਦੀ ਗਿਣਤੀ 24 ਲੱਖ 86 ਹਜਾਰ 020 ਹੋ ਗਈ ਹੈ।ਹੁਣ ਤੱਕ ਜਿਲ੍ਹੇ ਵਿੱਚ 10 ਲੱਖ 23 ਹਜਾਰ 007 ਨਾਗਰਿਕਾਂ ਵੱਲੋਂ ਵੈਕਸਿਨ ਦੀਆ ਦੋਵੇਂ ਡੋਜਾਂ ਲਗਾਵੀਆਂ ਜਾ ਚੁੱਕੀਆਂ ਹਨ ਅਤੇ ਪਹਿਲੀ ਡੋਜ ਦਾ ਸਮਾਂ ਪੁਰਾ ਹੋਣ ਤੇਂ ਰਹਿੰਦੇ ਨਾਗਰਿਕ ਵੈਕਸਿਨ ਦੀ ਦੂਜੀ ਡੋਜ ਵੀ ਜਰੂਰ ਲਗਵਾਉਣ।ਕੱਲ ਮਿਤੀ 12 ਮਾਰਚ ਦਿਨ ਸ਼ਨੀਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਦਫਤਰ ਪੀ.ਐਸ.ਪੀ.ਸੀ.ਐਲ ਸ਼ੇਰਾਂ ਵਾਲਾ ਗੇਟ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।