Election Commission of India orders removal of election code of conduct
March 12, 2022 - PatialaPolitics
Election Commission of India orders removal of election code of conduct
ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।