Patiala:Vaccination for age 12-14 kids to begin from 16 March
March 14, 2022 - PatialaPolitics
Patiala:Vaccination for age 12-14 kids to begin from 16 March
ਪਟਿਆਲਾ 14 ਮਾਰਚ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 506 ਕੋਵਿਡ ਰਿਪੋਰਟਾਂ ਵਿਚੋਂ 06 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ ਜਿਹਨਾਂ ਵਿੱਚੋ 02 ਬਲਾਕ ਸ਼ੁਤਰਾਣਾ ਅਤੇ 1-1 ਬਲਾਕ ਕੋਲੀ, ਹਰਪਾਲਪੁਰ, ਕੋਲੀ ਅਤੇ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,014 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਦੋ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,541 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 16 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।
ਸਿਹਤ ਟੀਮਾਂ ਜਿੱਲੇ ਵਿੱਚ ਅੱਜ 1058 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,11,185 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,014 ਕੋਵਿਡ ਪੋਜਟਿਵ, 11,56,484 ਨੈਗੇਟਿਵ ਅਤੇ ਲਗਭਗ 687 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2,932 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਹੁਣ 16 ਮਾਰਚ ਤੋਂ 12 ਤੋਂ 14 ਸਾਲ ਤੱਕ ਦੇ ਬੱਚਿਆਂ ਦਾ ਵੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਹੋ ਰਿਹਾ ਹੈ। ਇਹਨਾਂ ਬੱਚਿਆਂ ਦਾ ਕੋਰਬੀਵੈਕਸ ਕੋਵਿਡ ਵੈਕਸਿਨ ਨਾਲ ਕੋਵਿਡ ਟੀਕਾਕਰਨ ਹੋਵੇਗਾ।ਉਹਨਾਂ ਕਿਹਾ ਕਿ ਕੱਲ ਮਿਤੀ 15 ਮਾਰਚ ਦਿਨ ਮੰਗਲਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।