Vaccination drive for teens begins in Patiala
March 16, 2022 - PatialaPolitics
Vaccination drive for teens begins in Patiala
ਕੱਲ 16 ਮਾਰਚ ਤੋਂ ਸ਼ੁਰੂ ਹੋਵੇਗਾ 12 ਤੋਂ 14 ਸਾਲ ਤੱਕ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ।
ਹੁਣ 60 ਸਾਲ ਤੋਂ ਵੱਧ ਉਮਰ ਦਾ ਹਰੇਕ ਨਾਗਰਿਕ ਲਗਵਾ ਸਕੇਗਾ ਕੋਵਿਡ ਵੈਕਸਿਨ ਦੀ ਬੂਸਟਰ ਡੋਜ।
ਅੱਜ ਜਿਲੇ੍ਹ ਵਿੱਚ 2,789 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ ਪਟਿਆਲਾ 15 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਚੰਡੀਗੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 16 ਮਾਰਚ ਯਾਨੀ ਕੱਲ ਤੋਂ 12 ਤੋਂ 14 ਸਾਲ ਤੱਕ ਦੇ ਬੱਚਿਆਂ ਦਾ ਵੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਹੋ ਰਿਹਾ ਹੈ। ਇਹਨਾਂ ਬੱਚਿਆਂ ਦਾ ਕੋਰਬੀਵੈਕਸ ਕੋਵਿਡ ਵੈਕਸਿਨ ਨਾਲ ਕੋਵਿਡ ਟੀਕਾਕਰਨ ਹੋਵੇਗਾ।ਉਹਨਾਂ ਕਿਹਾ ਕਿ 15 ਮਾਰਚ 2010 ਨੰੁ ਜਿਹਨਾਂ ਬੱਚਿਆਂ ਦੀ 12 ਸਾਲ ਦੀ ਉਮਰ ਪੂਰੀ ਹੋ ਗਈ ਹੈ ਉਹ ਬੱਚੇ ਇਹ ਟੀਕਾ ਲਗਵਾਉਣ ਦੇ ਯੋਗ ਹੋਣਗੇ ਅਤੇ ਪਹਿਲੇ ਟੀਕੇ ਤੋਂ ਬਾਦ ਵੈਕਸਿਨ ਦੀ ਦੂਜੀ ਡੋਜ 28 ਦਿਨਾਂ ਬਾਦ ਲਗਾਈ ਜਾਵੇਗੀ।ਜਿਲ੍ਹੇ ਵਿੱਚ ਇਹਨਾਂ ਬੱਚਿਆਂ ਦੀ ਗਿਣਤੀ ਇੱਕ ਲੱਖ ਦੇ ਕਰੀਬ ਹੈ।ਇਸ ਟੀਚੇ ਨੂੰ ਪੁਰਾ ਕਰਨ ਲਈ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਏ ਜਾਣਗੇ।ਇਸ ਤੋਂ ਇਲਾਵਾ ਹੁਣ ਨਵੀਆਂ ਹਦਾਇਤਾਂ ਅਨੁਸਾਰ 60 ਸਾਲ ਤੋਂ ਵੱਧ ਉਮਰ ਦਾ ਹਰੇਕ ਨਾਗਰਿਕ ਕੋਵਿਡ ਵੈਕਸਿਨ ਦੀ ਬੂਸਟਰ ਡੋਜ ਜੋ ਕਿ ਵੈਕਸਿਨ ਦੀ ਦੂਜੀ ਡੋਜ ਦੇ 9 ਮਹੀਨੇ ਬਾਦ ਲਗਾਈ ਜਾਂਦੀ ਹੈ, ਲਗਵਾ ਸਕਦਾ ਹੈ।ਪਹਿਲਾ ਕੇਵਲ 60 ਸਾਲ ਤੋਂ ਵੱਧ ਉਮਰ ਦੇ ਉਹ ਨਾਗਰਿਕ ਵੈਕਸਿਨ ਦੀ ਬੂਸਟਰ ਡੋਜ ਲਗਵਾ ਸਕਦੇ ਸਨ ਜਿਹੜੇ ਕਿ ਹੋਰ ਬਿਮਾਰੀਆਂ ਨਾਲ ਪੀੜਤ ਹੁੰਦੇ ਸਨ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 2,789 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 16 ਮਾਰਚ ਦਿਨ ਬੁੱਧਵਾਰ ਨੂੰ ਕੋਵਿਡ ਟੀਕਾਕਰਨ ਕਰਨ ਲਈ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 12 ਤੋਂ 14 ਅਤੇ 15 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।
ਫੋਟੋ ਕੈਪਸ਼ਨ:ਸਕੂਲ ਵਿੱਚ ਕੋਵਿਡ ਟੀਕਾਕਰਨ ਕਰਦੇ ਸਿਹਤ ਕਰਮਚਾਰੀ।