Patiala Covid Vaccination Schedule 19 March
March 18, 2022 - PatialaPolitics
Patiala Covid Vaccination Schedule 19 March
ਪਟਿਆਲਾ 18 ਮਾਰਚ ( ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਦੱਸਿਆਂ ਕਿ ਅੱਜ ਜਿਲੇ ਵਿੱਚ ਪ੍ਰਾਪਤ 630 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜੀਟਿਵ ਕੇਸ ਰਿਪੋਰਟ ਨਹੀ ਹੋਇਆ।ਉਹਨਾਂ ਕਿਹਾ ਕਿ ਪਿਛਲੇ 18 ਦਿਨਾਂ ਵਿੱਚ ਇਹ ਚੋਥੀ ਵਾਰੀ ਹੈ ਜਦੋਂ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਪੋਜਟਿਵ ਕੇਸ ਰਿਪੋਰਟ ਨਹੀ ਹੋਇਆ।ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 62,020 ਹੈ।ਮਿਸ਼ਨ ਫਤਿਹ ਤਿੰਨ ਹੋਰ ਮਰੀਜ ਠੀਕ ਤੋਂ ਠੀਕ ਹੋਣ ਵਾਲੇ ਵਾਲੇ ਮਰੀਜਾਂ ਦੀ ਗਿਣਤੀ 60,550 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 13 ਹੈ। ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1457 ਹੀ ਹੈ।
ਸਿਹਤ ਟੀਮਾਂ ਵੱਲੋਂ ਜਿੱਲੇ ਵਿੱਚ ਅੱਜ 251 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,22,249 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62,020 ਕੋਵਿਡ ਪੋਜਟਿਵ, 11,60,046 ਨੈਗੇਟਿਵ ਅਤੇ ਲਗਭਗ 183 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕੱਲ ਮਿਤੀ 19 ਮਾਰਚ ਦਿਨ ਸ਼ਨੀਵਾਰ ਨੂੰ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ,ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਬਾਲਮਿਕੀ ਮੰਦਰ,ਹੋਮਿਓਪੈਥਿਕ ਡਿਸਪੈਂਸਰੀ ,ਸਮਾਣਾ ਦੇ ਸਬ ਡਵੀਜਨ ਹਸਪਤਾਲ,ਨਾਭਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ,ਰਾਜਪੁਰਾ ਦੇ ਸਿਵਲ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 12 ਤੋਂ 18 ਸਾਲ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਕਰਨ ਲਈ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ।