Announcement of work to be done by AAP government

March 21, 2022 - PatialaPolitics

Announcement of work to be done by AAP government

ਆਪ ਸਰਕਾਰ ਵਲੋਂ ਕੀਤੇ ਜਾਣ ਵਾਲੇ ਕਮਾਂ ਦਾ ਐਲਾਨ

 

1.ਰਾਜ ਦੇ ਹਰ ਨਾਗਰਿਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਤੇ ਸਮੁੱਚੀ ਜਾਣਕਾਰੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਇਸ ਤੋਂ ਇਲਾਵਾ, ਦਿੱਲੀ ਵਿੱਚ ‘ਮੁਹੱਲਾ ਕਲੀਨਿਕਾਂ ਦੀ ਤਰਜ਼ ਤੇ ਰਾਜ ਭਰ ਵਿੱਚ 16000 ਪਿੰਡ ਅਤੇ ਵਾਰਡ ਕਲੀਨਿਕ ਸਥਾਪਤ ਕੀਤੇ ਜਾਣਗੇ।

 

2.ਪੰਜਾਬ ਵਿੱਚ ਵੀ ਦਿੱਲੀ ਦੀ ‘ਫਰਿਸ਼ਤੇ’ ਸਕੀਮ ਦੀ ਤਰਜ਼ ਤੇ ਇੱਕ ਯੋਜਨਾ ਸ਼ੁਰੂ ਕੀਤੀ ਜਾਵੇਗਾ। ਜਿਸ ਤਹਿਤ ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਕੋਈ ਵੀ ਵਿਅਕਤੀ ਕਿਸੇ ਵੀ ਹਸਪਤਾਲ ਵਿਚ ਲਿਜਾ ਸਕਦਾ ਹੈ ਜਿੱਥੇ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ। ਭਾਵੇਂ ਹਸਪਤਾਲ ਕਿੰਨਾ ਵੀ ਮਹਿੰਗਾ ਹੋਵੇ ਜਾਂ ਇਲਾਜ ਕਿੰਨਾ ਵੀ ਮਹਿੰਗਾ ਹੈ, ਵਿਅਕਤੀ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਜਾਨ ਬਚਾਈ ਜਾਵੇਗੀ।

 

3.ਪੰਜਾਬ ਸਰਕਾਰ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਵੇਗੀ। ਪੁਰਾਣੇ ਬਕਾਏ ਮਾਫ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਜਿਹਨਾਂ ਦੇ ਮੀਟਰ ਕੁਨੈਕਸ਼ਨ ਕੱਟ ਦਿੱਤੇ ਗਏ ਹਨ ਉਹਨਾਂ ਨੂੰ ਵੀ ਮੁੜ ਬਹਾਲ ਕਰ ਦਿੱਤਾ ਜਾਵੇਗਾ।

 

4.18 ਸਾਲ ਤੋਂ ਵੱਧ ਉਮਰ ਦੀ ਹਰ ਇਸਤਰੀ ਨੂੰ 1000 ਰੁਪਏ ਪ੍ਰਤੀ ਮਹੀਨਾ ਜਦੋਂ ਕਿ ਬਜ਼ੁਰਗ ਇਸਤਰੀਆਂ ਨੂੰ ਸੀਨੀਅਰ ਸਿਟੀਜ਼ਨ ਪੈਨਸ਼ਨ ਤੋਂ ਇਲਾਵਾ 1000 ਰੁਪਏ ਦਿੱਤੇ ਜਾਣਗੇ।

5.ਹਰ ਕਿਸਾਨ ਨੂੰ ਸੋਇਲ ਹੈਲਥ ਕਾਰਡ ਦਿੱਤਾ ਜਾਵੇਗਾ।

6.ਖੇਤੀ ਲਈ ਮੁਫਤ ਬਿਜਲੀ ਜਾਰੀ ਰਹੇਗੀ।

7.ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦਿੱਤੇ ਜਾਣਗੇ।

8.ਟਰਾਂਸਪੋਰਟ ਮਾਫੀਆ ਖਤਮ ਕਰਨ ਲਈ ਬਣਾਇਆ ਜਾਵੇਗਾ ਕਮੀਸ਼ਨ।

9.ਜਲੰਧਰ ਵਿਖੇ ਦੇਸ਼ ਦੀ ਸਭ ਤੋਂ ਵੱਡੀ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ।

10.ਸਰਕਾਰ ਵਪਾਰੀਆਂ ਨਾਲ ਮਿਲ ਕੇ ਕੰਮ ਕਰੇਗੀ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਯੋਜਨਾਵਾਂ ਬਣਾਈਆਂ ਜਾਣਗੀਆਂ। ਚੁਣੇ ਹੋਏ ਨੁਮਾਇੰਦਿਆਂ ਤੇ ਕਰਮਚਾਰੀਆਂ ਦੇ ਹਿੱਸਾ ਮੰਗਣ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

11.ਆਉਣ ਵਾਲੇ ਪੰਜ ਸਾਲਾਂ ਵਿੱਚ ਨਾ ਕੋਈ ਨਵਾਂ ਟੈਕਸ ਲਗਾਇਆ ਜਾਵੇਗਾ ਅਤੇ ਨਾ ਹੀ ਮੌਜੂਦਾ ਟੈਕਸ ਵਿੱਚ ਕੋਈ ਵਾਧਾ ਕੀਤਾ ਜਾਵੇਗਾ।

12.ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਨਵਾਂ ਕਮਿਸ਼ਨ ਬਣਾਇਆ ਜਾਵੇਗਾ।

13.ਜਲੰਧਰ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਇਆ ਜਾਵੇਗਾ।

14.ਬੇਅਦਬੀਆਂ ਦੇ ਮਾਮਲਿਆਂ ਅਤੇ ਬੰਬ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

15.ਪੁਲਿਸ ਅਫਸਰਾਂ ਦੀ ਭ੍ਰਿਸ਼ਟਾਚਾਰ ਮੁਕਤ ਭਰਤੀ ਹੋਵੇਗੀ ਅਤੇ ਵੀਆਈਪੀ ਕਲਚਰ ਨੂੰ ਖਤਮ ਕੀਤਾ ਜਾਵੇਗਾ।

16.ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਦੀ ਤਨਖਾਹ ਤੇ ਪ੍ਰੋਤਸਾਹਨ ਰਾਸ਼ੀ ਦੁੱਗਣੀ ਕੀਤੀ ਜਾਵੇਗੀ।

17.6 ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।

17.ਵਕੀਲਾਂ ਲਈ ਅਦਾਲਤਾਂ ਦੇ ਅਹਾਤਿਆਂ ਵਿੱਚ ਚੈਂਬਰ ਬਣਾਏ ਜਾਣਗੇ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬੀਮਾ ਕਵਰ ਕਰਵਾਇਆ ਜਾਵੇਗਾ।