Central government’s decision in view of Corona: DMA directs all states to lift sanctions
March 23, 2022 - PatialaPolitics
Central government’s decision in view of Corona: DMA directs all states to lift sanctions
ਕੋਰੋਨਾ ਵਾਇਰਸ ਦੇ ਮਾਮਲੇ ਹੁਣ ਲਗਾਤਾਰ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਿਚ ਰਾਹਤ ਦਿਤੀ ਹੈ। ਗ੍ਰਹਿ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ 31 ਮਾਰਚ ਤੋਂ ਕੋਵਿਡ-19 ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪਾਬੰਦੀਆਂ ਲਗਭਗ ਦੋ ਸਾਲਾਂ ਬਾਅਦ ਹਟਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਨਿਯਮ ਲਾਗੂ ਰਹਿਣਗੇ।