Dr.Jatinder Kansal appointed as acting Civil Surgeon Patiala
April 1, 2022 - PatialaPolitics
Dr.Jatinder Kansal appointed as acting Civil Surgeon Patiala
ਪਟਿਆਲਾ 1 ਅਪਰੈਲ ( ) ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ, ਚੰਡੀਗੜ ਦੇ ਹੁਕਮਾਂ ਅਨੁਸਾਰ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਤੈਨਾਤ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ ਨੇ ਆਰਜੀ ਤੋਂਰ ਤੇਂ ਸਿਵਲ ਸਰਜਨ ਦਾ ਅਹੁੱਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਇਹ ਅਹੁਦਾ ਬੀਤੇ ਦਿਨੀਂ ਡਾ. ਪ੍ਰਿੰਸ ਸੌਢੀ ਦੇ ਸਿਵਲ ਸਰਜਨ ਦੇ ਅਹੁਦੇ ਤੋਂ ਰਿਟਾਇਰ ਹੋਣ ਕਾਰਨ ਖਾਲੀ ਹੋਇਆ ਸੀ। ਅਹੁੱਦਾ ਸੰਭਾਲਣ ਤੇ ਦਫਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇਂ ਕਿਹਾ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਵੱਲੋਂ ਜੋ ਉਹਨਾਂ ਨੂੰ ਜਿਮੇਵਾਰੀ ਸੋਂਪੀ ਗਈ ਹੈ ਉਹ ਉਸ ਨੂੰ ਆਪਣੀ ਮਿਹਨਤ ਅਤੇ ਤਨਦੇਹੀ ਨਾਲ ਪੂਰਾ ਕਰਨਗੇ।ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲੇ ਦੇ ਸਾਰੇ ਨਾਗਰਿਕ ਤੱਕ ਪੰਹੁਚਾਉਣਾ ਯਕੀਨੀ ਬਣਾਉਣਗੇ ਅਤੇ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇੇ ਮਿਥੇ ਸਮਂੇ ਅਨੁਸਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫਤਰ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਉਹਨਾਂ ਸਮੂਹ ਸਟਾਫ ਨੁੰ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕਰਣ ਅਤੇ ਡਿਊਟੀ ਦੌਰਾਣ ਸਮੇਂ ਦੀ ਪਾਬੰਦੀ ਦਾ ਖਾਸ ਖਿਆਲ ਰੱਖਿਆ ਜਾਵੇ। ਦਫਤਰ ਵਿਚ ਉਹਨਾਂ ਦਾ ਸਵਾਗਤ ਕਰਨ ਮੌਕੇੇ ਸਮੂਹ ਸਿਹਤ ਪ੍ਰੋਗਰਾਮ ਅਫਸਰ ਅਤੇ ਦਫਤਰ ਦਾ ਸਟਾਫ ਹਾਜਰ ਸੀ।