Patiala Bus stand gets new life

April 3, 2022 - PatialaPolitics

Patiala Bus stand gets new life

Patiala Bus stand gets new life

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਬੱਸ ਅੱਡੇ ਦੀ ਸਫ਼ਾਈ ਲਈ ਚਲਾਈ ਵਿਸ਼ੇਸ਼ ਮੁਹਿੰਮ

-ਪਖਾਨਿਆਂ ਦੀ ਸਫ਼ਾਈ ਰੋਜ਼ਾਨਾ ਅਧਾਰ ‘ਤੇ ਕਰਨ ਦੇ ਨਿਰਦੇਸ਼

ਪਟਿਆਲਾ, 3 ਅਪ੍ਰੈਲ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਪੀ.ਟਾਰ.ਟੀ.ਸੀ. ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਮੀਟਿੰਗ ਕਰਕੇ ਬੱਸ ਅੱਡਿਆਂ ਦੀ ਸਾਫ਼-ਸਫ਼ਾਈ ਲਈ ਹਰ ਐਤਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਪਟਿਆਲਾ ਦੇ ਬੱਸ ਅੱਡੇ ਵਿਖੇ ਅੱਜ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।

ਇਸ ਮੌਕੇ ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਇੰਜ. ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਮੁਤਾਬਕ ਅਤੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ ਸ਼ਿਵਾ ਪ੍ਰਸਾਦ ਅਤੇ ਐਮ.ਡੀ. ਪੀ.ਆਰ.ਟੀ.ਸੀ. ਪਰਨੀਤ ਸ਼ੇਰਗਿਲ ਦੀਆਂ ਹਦਾਇਤਾਂ ‘ਤੇ ਅੱਜ ਪਟਿਆਲਾ ਬੱਸ ਅੱਡੇ ਦੀ ਵਿਸ਼ੇਸ਼ ਤੌਰ ‘ਤੇ ਸਫ਼ਾਈ ਕੀਤੀ ਗਈ।

ਇੰਜ. ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਬੱਸ ਅੱਡੇ ਦੇ ਪਖਾਨਿਆਂ ਨੂੰ ਰੋਜ਼ਾਨਾ ਅਧਾਰ ‘ਤੇ ਸਾਫ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਇੱਥੇ ਤਾਇਨਾਤ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਤਾਂ ਕਿ ਸਵਾਰੀਆਂ ਤੇ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਪਟਿਆਲਾ ਡਿਪੂ ਦੇ ਸਟਾਫ਼ ਵਿੱਚੋਂ ਐਸ.ਐਸ. ਨਿਰਮਲ ਸਿੰਘ, ਚੀਫ਼ ਇੰਸਪੈਕਟਰ ਰਣਬੀਰ ਸਿੰਘ, ਇੰਸਪੈਕਟਰ ਜਤਿੰਦਰ ਜੋਸ਼ੀ ਤੇ ਜਸਪਾਲ ਸਿੰਘ ਸਮੇਤ ਹੋਰ ਅਮਲਾ ਹਾਜਰ ਸੀ।