Patiala Mayor, Senior Deputy Mayor, Deputy Mayor
January 23, 2018 - PatialaPolitics
ਨਗਰ ਨਿਗਮ ਦੇ ਸਾਹਿਰ ਲੁਧਿਆਣਵੀ ਆਡੀਟੋਰੀਅਮ ਵਿਖੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 35 ਅਧੀਨ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਐਕਟ ਦੀ ਧਾਰਾ 56 ਅਧੀਨ ਪਹਿਲੀ ਮੀਟਿੰਗ ਸੱਦੀ ਗਈ ਸੀ। ਇਸ ਮੌਕੇ ਨਗਰ ਨਿਗਮ ਹਾਊਸ ਦੇ ਐਕਸ ਆਫ਼ਿਸਿਓ ਮੈਂਬਰ ਵਜੋਂ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੀ ਸ਼ਾਮਲ ਹੋਏ। ਜਦੋਂ ਕਿ ਪਟਿਆਲਾ ਮੰਡਲ ਦੇ ਮੰਡਲ ਕਮਿਸ਼ਨਰ ਸ੍ਰੀ ਵੀਰੇਂਦਰਾ ਕੁਮਾਰ ਮੀਨਾ ਨੇ ਸਹੁੰ ਚੁਕਾਉਣ ਦੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਅਤੇ ਕੌਂਸਲਰਾਂ ਨੇ ਆਪਣੀਆਂ ਸੀਟਾਂ ‘ਤੇ ਖੜ੍ਹੇ ਹੋ ਕੇ ਪ੍ਰਮਾਤਮਾ ਦੇ ਨਾਮ ‘ਤੇ ਭਾਰਤ ਦੇ ਸੰਵਿਧਾਨ ਪ੍ਰਤੀ ਵਿਸ਼ਵਾਸ਼ ਅਤੇ ਨਿਸ਼ਠਾ ਦੀ ਸਹੁੰ ਚੁੱਕੀ।
ਮੀਟਿੰਗ ਸ਼ੁਰੂ ਹੋਣ ਸਮੇਂ ਨਗਰ ਨਿਗਮ ਦੇ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕੌਂਸਲਰਾਂ ਨੂੰ ਜੀ ਆਇਆਂ ਆਖਦਿਆਂ ਸਹੁੰ ਚੁੱਕਣ ਸਮੇਤ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਪ੍ਰਕ੍ਰਿਆ ਬਾਬਤ ਜਾਣਕਾਰੀ ਦਿੱਤੀ। ਇਸ ਮਗਰੋਂ ਮੰਡਲ ਕਮਿਸ਼ਨਰ ਸ੍ਰੀ ਮੀਨਾ ਨੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 38 ਅਧੀਨ ਮੇਅਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਐਕਟ ਦੀ ਧਾਰਾ 60 (ਏ) ਅਧੀਨ ਵਾਰਡ ਨੰਬਰ 58 ਤੋਂ ਕੌਂਸਲਰ ਸ੍ਰੀ ਨਰੇਸ਼ ਦੁੱਗਲ ਨੂੰ ਪ੍ਰੀਜਾਈਡਿੰਗ ਅਫ਼ਸਰ ਮਨੋਨੀਤ ਕੀਤਾ।
ਇਸ ਤੋਂ ਬਾਅਦ ਕਾਰਵਾਈ ਚਲਾਉਂਦਿਆਂ ਸ੍ਰੀ ਦੁੱਗਲ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਸੱਦਾ ਦਿੰਦਿਆਂ ਹਾਊਸ ਤੋਂ ਤਜਵੀਜ ਮੰਗੀ। ਇਸ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ਵਿਧਾਇਕ ਵਜੋਂ ਨਗਰ ਨਿਗਮ ਹਾਊਸ ਦੇ ਐਕਸ ਆਫ਼ਿਸਿਓ ਮੈਂਬਰ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਵਾਰਡ ਨੰਬਰ 42 ਤੋਂ ਨਿਰਵਿਰੋਧ ਚੁਣੇ ਗਏ ਕੌਂਸਲਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਦੇ ਨਾਮ ਦੀ ਤਜਵੀਜ ਕੀਤੀ। ਸ੍ਰੀ ਬਿੱਟੂ ਦੇ ਨਾਮ ਦੀ ਤਾਈਦ ਵਾਰਡ ਨੰਬਰ 39 ਤੋਂ ਕੌਂਸਲਰ ਸ੍ਰੀਮਤੀ ਲੀਲਾ ਰਾਣੀ ਨੇ ਕੀਤੀ ਅਤੇ ਸਮੂਹ ਹਾਜਰ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਸ੍ਰੀ ਬਿੱਟੂ ਦੇ ਨਾਮ ‘ਤੇ ਸਰਵਸੰਮਤੀ ਪ੍ਰਗਟਾਈ ਅਤੇ ਸ੍ਰੀ ਬਿੱਟੂ ਨੂੰ ਮੇਅਰ ਚੁਣ ਲਿਆ ਗਿਆ।
ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 32 ਤੋਂ ਕੌਂਸਲਰ ਸ੍ਰੀ ਹਰੀਸ਼ ਨਾਗਪਾਲ ਨੇ ਵਾਰਡ ਨੰਬਰ 48 ਤੋਂ ਕੌਂਸਲਰ ਸ. ਯੋਗਿੰਦਰ ਸਿੰਘ ਯੋਗੀ ਦੇ ਨਾਮ ਦੀ ਤਜਵੀਜ ਰੱਖੀ ਅਤੇ ਵਾਰਡ ਨੰਬਰ 55 ਤੋਂ ਕੌਂਸਲਰ ਸ੍ਰੀਮਤੀ ਰਜਨੀ ਸ਼ਰਮਾ ਨੇ ਤਾਈਦ ਕੀਤੀ। ਇਸੇ ਤਰ੍ਹਾਂ ਡਿਪਟੀ ਮੇਅਰ ਦੇ ਅਹੁਦੇ ਲਈ ਵਾਰਡ ਨੰਬਰ 51 ਤੋਂ ਕੌਂਸਲਰ ਸ੍ਰੀਮਤੀ ਵਿਨਤੀ ਸੰਗਰ ਦੇ ਨਾਮ ਦੀ ਤਜਵੀਜ ਵਾਰਡ ਨੰਬਰ 27 ਤੋਂ ਕੌਂਸਲਰ ਕਮਲੇਸ਼ ਕੁਮਾਰੀ ਨੇ ਕੀਤੀ ਅਤੇ ਇਨ੍ਹਾਂ ਦੇ ਨਾਮ ਦੀ ਤਾਈਦ ਵਾਰਡ ਨੰਬਰ 40 ਤੋਂ ਕੌਂਸਲਰ ਸ੍ਰੀ ਸੰਦੀਪ ਮਲਹੋਤਰਾ ਨੇ ਕੀਤੀ। ਇਸ ਤਰ੍ਹਾਂ ਸ੍ਰੀ ਯੋਗੀ ਅਤੇ ਸ੍ਰੀਮਤੀ ਵਿਨਤੀ ਸੰਗਰ ਦੀ ਚੋਣ ਵੀ ਸਮੂਹ ਕੌਂਸਲਰਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਵ ਸੰਮਤੀ ਨਾਲ ਕਰ ਲਈ ਗਈ।
ਵਰਨਣਯੋਗ ਹੈ ਕਿ 17 ਦਸੰਬਰ 2017 ਨੂੰ ਨਗਰ ਨਿਗਮ ਪਟਿਆਲਾ ਦੇ ਕੌਂਸਲਰਾਂ ਦੀ ਚੋਣ ਸੰਪੰਨ ਹੋਈ ਸੀ ਅਤੇ ਇਸਦਾ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ ਐਸ.ਈ.ਸੀ.-ਐਮ.ਈ.-ਐਸ.ਏ.ਐਮ.-2017/