Covid vaccination crossed 26 lac target

April 29, 2022 - PatialaPolitics

Covid vaccination crossed 26 lac target

 

ਕੋਵਿਡ ਟੀਕਾਕਰਨ ਦਾ ਅੰਕੜਾਂ ਹੋਇਆ 26 ਲੱਖ ਤੋਂ ਪਾਰ,

 

ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਕੇਸ ਹੋਇਆ ਰਿਪੋਰਟ,

 

ਜਿਲ੍ਹੇ ਵਿੱਚ 4023 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ ਡਾ. ਰਾਜੂ ਧੀਰ

 

 

 

ਪਟਿਆਲਾ 29 ਅਪਰੈਲ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 532 ਕੋਵਿਡ ਰਿਪੋਰਟਾਂ ਵਿਚੋਂ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਕਾਰਣ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62076 ਹੋ ਗਈ ਹੈ ਅਤੇ ਕੋਵਿਡ ਤੋਂ ਇੱਕ ਹੋਰ ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,598 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 20 ਹੈ । ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।

 

ਅੱਜ 539 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,39,611 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62076 ਕੋਵਿਡ ਪੋਜਟਿਵ, 11,77,237 ਨੈਗੇਟਿਵ ਅਤੇ ਲਗਭਗ 298 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਜਾ ਸੇਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 4023 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਕੋਵਿਡ ਟੀਕਾਕਰਨ ਦਾ ਅੰਕੜਾਂ 2606321 ਤੱਕ ਪਹੁੰਚ ਚੁੱਕਾ ਹੈ।

 

ਕੱਲ ਮਿਤੀ 30 ਅਪਰੈਲ ਦਿਨ ਸ਼ਨਿਚਰਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ, ਮਲਟੀਪਰਪਜ਼ ਸਕੂਲ, ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਗੁਰੂਦੁਆਰਾ ਭਾਈ ਮਨੀ ਸਿੰਘ ,ਗੁਰੂ ਨਾਨਕ ਨਗਰ, ਹੈਡ ਪੋਸਟ ਆਫਿਸਕਿਰਵੀ ਮੈਡੀਕਲ ਹਾਲ, ਐਨ ਆਈ ਐਸ, ਬੁੱਢਾ ਦਲ ਪਬਲਿਕ ਸਕੂਲ, ਡੀ ਏ ਵੀ ਸਕੂਲ, ਪੀ ਆਰ ਟੀ ਸੀ ਆਫਿਸ, ਚਿਰਾਜ ਫੂਡ ਐਂਡ ਵੀਵੇਅਰਜ਼ ਸੀ 73 ਫੋਕਲ ਪੁਆਇੰਟ, ਡੈਫੋਡਿਲ ਸਕੂਲ, ਕਾਲੀ ਮਾਤਾ ਮੰਦਿਰ, ਨਿਊ ਪਾਵਰ ਹਾਊਸ ਸਕੂਲ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਾਭਾ ਦੇ ਸਿਵਲ ਹਸਪਤਾਲ ਅਤੇ ਮਾਡਲ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।