3 Covid case reported in Patiala 30 April

May 1, 2022 - PatialaPolitics

3 Covid case reported in Patiala 30 April

 

ਪਟਿਆਲਾ 30 ਅਪਰੈਲ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 536 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜੋ ਕਿ ਤਿਨੋਂ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62079 ਹੋ ਗਈ ਹੈ ਅਤੇ ਚਾਰ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,602ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 19 ਹੈ । ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।

 

ਅੱਜ 652 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,40,263 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62079 ਕੋਵਿਡ ਪੋਜਟਿਵ, 11,77,770 ਨੈਗੇਟਿਵ ਅਤੇ ਲਗਭਗ 414 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਜਾ ਸੇਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 5418 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 01 ਮਈ ਦਿਨ ਐਤਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ , ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।