Covid: One containment zone declared in Patiala

May 2, 2022 - PatialaPolitics

Covid: One containment zone declared in Patiala

ਜਿਲ੍ਹੇ ਵਿੱਚ ਸੱਤ ਕੋਵਿਡ ਪੋਜਟਿਵ ਕੇਸ ਹੋਏ ਰਿਪੋਰਟ

ਲਾਅ ਯੂਨੀਵਰਸਿਟੀ ਦੇ ਏ ਪੀ ਜੇ ਅਬਦੁੱਲ ਕਲਾਮ ਬਲਾਕ ਵਿਖੇ ਹੋਸਟਲ ਨੂੰ ਐਲਾਨਿਆ ਗਿਆ ਮਾਈਕਰੋ ਕੰਟੇਨਮੈਂਟ ਜ਼ੋਨ ,

ਜਿਲ੍ਹੇ ਵਿੱਚ 3798 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ

 

ਪਟਿਆਲਾ 2 ਮਈ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 431 ਕੋਵਿਡ ਰਿਪੋਰਟਾਂ ਵਿਚੋਂ ਸੱਤ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਸ ਵਿਚੋਂ ਦੋ ਪਟਿਆਲਾ ਸ਼ਹਿਰ, ਇੱਕ ਰਾਜਪੁਰਾ ਅਤੇ ਚਾਰ ਬਲਾਕ ਕੌਲੀ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 62088 ਹੋ ਗਈ ਹੈ ਅਤੇ ਪੰਜ ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 60,608 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 22 ਹੈ । ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1458 ਹੀ ਹੈ।

ਅੱਜ 588 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,41,223 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 62088 ਕੋਵਿਡ ਪੋਜਟਿਵ, 11,78,803 ਨੈਗੇਟਿਵ ਅਤੇ ਲਗਭਗ 332 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਸਿਵਲ ਸਰਜਨ ਡਾ ਰਾਜੂ ਧੀਰ ਨੇ ਕਿਹਾ ਕਿ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੀ ਕੀਤੀ ਸੈਂਪਲਿੰਗ ਉਪਰੰਤ 07 ਕੇਸ ਪਾਜੇਟਿਵ ਆਉਣ ਕਾਰਨ ਯੂਨੀਵਰਸਿਟੀ ਦੇ ਏ ਪੀ ਜੇ ਅਬਦੁੱਲ ਕਲਾਮ ਬਲਾਕ ਵਿਖੇ ਹੋਸਟਲ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਅਤੇ ਵਿਦਿਆਰਥੀਆਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਯੂਨੀਵਰਸਿਟੀ ਵਿੱਚ ਅਜੇ ਸੈਂਪਲਿੰਗ ਜਾਰੀ ਰਹੇਗੀ। ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਹੀ ਇੱਕ ਮਜਬੂਤ ਹਥਿਆਰ ਹੈ, ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸਮੂਹ ਨਾਗਰਿਕਾਂ ਨੁੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਜਾ ਸੇਨੇਟਾਈਜ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆ ਜਾਣ, ਤਾਂ ਜੋ ਕੋਵਿਡ ਸੰਭਾਵਤ ਲਹਿਰ ਤੋਂ ਬਚਿਆ ਜਾ ਸਕੇ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ ਜਿਲ੍ਹੇ ਵਿੱਚ 3798 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 03 ਮਈ ਦਿਨ ਮੰਗਲਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਰੇਲਵੇ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਯਾਦਵਿੰਦਰਾ ਕਲੋਨੀ, ਸਿਕਲੀਗਰ ਬਸਤੀ,ਸਿਟੀ ਬ੍ਰਾਂਚ, ਬਿਸ਼ਨ ਨਗਰ, ਆਰਿਆ ਸਮਾਜ, ਸੂਲਰ, ਅਨੰਦ ਨਗਰ ਬੀ, ਡਿਸਪੈਂਸਰੀ ਰਾਜਪੁਰਾ ਕਲੋਨੀ, ਮਥੁਰਾ ਕਲੋਨੀ, ਮਾਤਾ ਕੁਸ਼ਲਿਆ ਹਸਪਤਾਲ, ਮੀਡੀਆ ਕਲੱਬ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ , ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।