Patwari Strike Ends In Punjab
May 9, 2022 - PatialaPolitics
Patwari Strike Ends In Punjab
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਟਿਆਲਾ
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ
-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨਾਲ ਮੀਟਿੰਗ ‘ਚ ਹੋਇਆ ਫੈਸਲਾ
ਪਟਿਆਲਾ, 9 ਮਈ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ ‘ਚ ਹੜਤਾਲ ‘ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ‘ਚ ਕੀਤਾ।
ਮਾਲ ਮੰਤਰੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਵਾਰ ਯੂਨੀਅਨ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ ‘ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਜਦਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਦੀ ਤਰਫ਼ੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ।
ਮਾਲ ਮੰਤਰੀ ਨੇ ਪਟਵਾਰ ਯੂਨੀਅਨ ਆਗੂਆਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਯੂਨੀਅਨ ਨੇ ਲੋਕ ਹਿੱਤਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਨਾਲ ਸਦਭਾਵਨਾ ਦੇ ਮਾਹੌਲ ‘ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮਲੇਰਕੋਟਲਾ ਜ਼ਿਲ੍ਹੇ ਦੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਦਰਜ ਵਿਜੀਲੈਂਸ ਕੇਸ ‘ਚ ਜਾਂਚ ਅਧਿਕਾਰੀ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਬਹੁਤ ਜਲਦ ਮੰਨ ਲਿਆ ਜਾਵੇਗਾ।
ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਮਾਨਵੀ ਹਿੱਤਾਂ ਦੇ ਮੱਦੇਨਜ਼ਰ ਜਿਹੜੇ ਪਟਵਾਰ ਸਰਕਲਾਂ ਦਾ ਉਨ੍ਹਾਂ ਕੋਲ ਵਾਧੂ ਚਾਰਜ ਹੈ, ਵਿਖੇ ਅੱਜ ਸ਼ਾਮ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ ਸਰਕਲਾਂ ‘ਚ ਮੰਗਲਵਾਰ ਸਵੇਰੇ ਪਟਵਾਰੀਆਂ ਦੇ ਦਫ਼ਤਰ ਆਮ ਲੋਕਾਂ ਦੇ ਕੰਮਾਂ ਲਈ ਖੁੱਲ੍ਹ ਜਾਣਗੇ। ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਅੱਜ ਮਾਲ ਮੰਤਰੀ ਅਤੇ ਐਫ.ਸੀ.ਆਰ. ਵੱਲੋਂ ਸਦਭਾਵਨਾ ਦੇ ਮਾਹੌਲ ‘ਚ ਮੀਟਿੰਗ ਕਰਕੇ ਉਨ੍ਹਾਂ ਦੀ ਗੱਲ ਸੁਣੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਲ ਮੰਤਰੀ ਸਮੇਤ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਵਾਰੀਆਂ ਦੀਆਂ ਮੰਗਾਂ ਮੰਨਣ ‘ਚ ਹੋਈ ਦੇਰੀ ਦੇ ਸਵਾਲ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਗੁੱਸਾ ਪਟਵਾਰੀ ਉਨ੍ਹਾਂ ਦੀ ਸਰਕਾਰ ‘ਤੇ ਨਹੀਂ ਕੱਢ ਸਕਦੇ ਪਰੰਤੂ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ੁਦ ਪਟਵਾਰੀਆਂ ਨਾਲ ਹਮਦਰਦੀ ਰੱਖਦੀ ਹੈ, ਇਸ ਲਈ ਪਟਵਾਰੀਆਂ ਦੀ ਕੋਈ ਵੀ ਮੰਗ ਬਕਾਇਆ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 50 ਦਿਨਾਂ ‘ਚ ਜੋ ਕੰਮ ਕਰਕੇ ਦਿਖਾਇਆ ਹੈ, ਉਹ ਆਪਣੇ ਆਪ ‘ਚ ਇੱਕ ਮਿਸਾਲ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਹੋਰ ਕਿਹਾ ਕਿ ਐਸ.ਐਸ.ਐਸ. ਬੋਰਡ ਰਾਹੀਂ ਭਰਤੀ 1090 ਪਟਵਾਰੀਆਂ ਨੂੰ ਜਲਦੀ ਹੀ ਸਿਖਲਾਈ ‘ਤੇ ਭੇਜਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੂਬੇ ‘ਚ ਪਟਵਾਰੀਆਂ ਦੇ ਕੰਮ ਲਈ ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਸਮੇਤ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪਟਵਾਰੀਆਂ ਦੇ ਬੈਠਣ ਲਈ ਵੀ ਪੱਕੇ ਪ੍ਰਬੰਧ ਕੀਤੇ ਜਾਣਗੇ।
ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਇਕ ਸਵਾਲ ਦੇ ਜਵਾਬ ‘ਚ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਵਿੱਚੋਂ ਇਸ ਭਿਆਨਕ ਬਿਮਾਰੀ ਦੇ ਖ਼ਾਤਮੇ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ ਸਮੇਤ ਵੱਡੀ ਗਿਣਤੀ ‘ਚ ਹੋਰ ਆਗੂ ਵੀ ਮੌਜੂਦ ਸਨ।
Random Posts
Goat in Channi’s viral video sold for Rs 21000
Bikram Majithia to contest against Navjot Sidhu
20 Covid deaths reported in Patiala May 22
Lockdown: New orders by Punjab CM 2 May
Rahul Gandhi Punjab Patiala Schedule October 2020
Rana Gurmit Sodhi resigned from Punjab Congress,joins BJP
- Sports University Patiala will do operations from Mohindra Kothi
Covid vaccination schedule of Patiala for 3 October
Petrol-diesel prices will rise again