Solar Panel installed at Gurudwara Dukhniwaran Sahib Patiala

May 26, 2022 - PatialaPolitics

Solar Panel installed at Gurudwara Dukhniwaran Sahib Patiala

ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ 14 ਲੱਖ ਦੀ ਲਾਗਤ ਨਾਲ ਤਿਆਰ ਸੋਲਰ ਪਲਾਂਟ ਦਾ ਉਦਘਾਟਨ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਗਠਿਤ ਕਮੇਟੀ ਪ੍ਰਧਾਨ ਮੰਤਰੀ ਨਾਲ ਕਰੇਗੀ ਮੁਲਾਕਾਤ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪਟਿਆਲਾ 26 ਮਈ ()

ਜੇਲ੍ਹਾਂ ’ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਇਸ ਸਬੰਧ ’ਚ ਸ਼ੋ੍ਰਮਣੀ ਕਮੇਟੀ ਵੱਲੋਂ ਗਠਿਤ ਕਮੇਟੀ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਤੋਂ ਇਲਾਵਾ ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਜਲਦ ਮੁਲਾਕਾਤ ਕਰਨ ਜਾ ਰਹੀ ਤਾਂ ਕਿ ਬੰਦੀ ਸਿੱਖਾਂ ਦੀ ਜਲਦ ਤੋਂ ਜਲਦ ਰਿਹਾਈ ਸੰਭਵ ਹੋ ਸਕੇ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ 14 ਲੱਖ ਦੀ ਲਾਗਤ ਨਾਲ ਤਿਆਰ ਕਰਵਾਏ ਸੋਲਰ ਪਲਾਂਟ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 30 ਕਿਲੋਵਾਟ ਦੀ ਲਾਗਤ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਪਰਦਾ ਹਟਾਉਣ ਦੀ ਰਸਮ ਉਪਰੰਤ ਬਟਨ ਦਬਾਕੇ ਸੋਲਰ ਪਲਾਂਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੀਨੀ. ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਬੰਧ ਅਧੀਨ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਾਏ ਜਾ ਰਹੇ ਹਨ, ਉਥੇ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀਐਸਪੀਸੀਐਲ ਦਰਮਿਆਨ ਐਮਓਯੂ ਤਹਿਤ ਹੋਏ ਸਮਝੌਤੇ ਮਗਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੋਲਰ ਪਲਾਂਟ ਜਲਦ ਲੱਗਣ ਜਾ ਰਿਹਾ ਹੈ, ਜਿਸ ਨਾਲ ਬਿਜਲੀ ਦੀ ਸਮੱਸਿਆ ਮੁਕੰਮਲ ਤੌਰ ’ਤੇ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਅਸਥਾਨ ’ਤੇ ਸੋਲਰ ਪਲਾਂਟ ਲਾਏ ਜਾ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸ਼ਬਦ ਪ੍ਰਚਾਰ ਸਭਾ ਸੁਸਾਇਟੀ ਦੇ ਮੁੱਖ ਸੇਵਾ ਸ. ਭਗਵੰਤ ਸਿੰਘ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ 14 ਲੱਖ ਰੁਪਏ ਦੀ ਲਾਗਤ ਨਾਲ 30 ਕਿਲੋਵਾਟ ਵਾਲਾ ਸੋਲਰ ਪਲਾਂਟ ਸ਼ੋ੍ਰਮਣੀ ਕਮੇਟੀ ਨਾਲ ਸਹਿਯੋਗ ਕਰਨ ਲਗਾਉਣ ਦਾ ਉਪਰਾਲਾ ਕੀਤਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ-ਨਾਲ ਸਿੱਖ ਸਭਾ ਸੁਸਾਇਟੀਆਂ ਅਤੇ ਸੰਤ ਮਹਾਂਪੁਰਸ਼ਾਂ ਦੇ ਨਾਲ-ਨਾਲ ਵੱਡਮੁੱਲੇ ਕਾਰਜਾਂ ’ਚ ਆਪਣਾ ਯੋਗਦਾਨ ਪਾ ਰਹੀ ਹੈ।

ਸਵਾਲ ਦੇ ਜਵਾਬ ’ਚ ਸ਼ੋ੍ਰਮਣੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਤੰਤੀ ਸਾਜ਼ਾਂ ਨਾਲ ਕੀਰਤਨ ਕੀਤੇ ਜਾਣ ਦੀ ਪੁਰਾਤਨ ਮਰਿਆਦਾ ਨੂੰ ਬਹਾਲ ਕਰਨ ਲਈ ਸ਼ੋ੍ਰਮਣੀ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਹੁਕਮ ਦੀ ਪਾਲਣਾ ਲਈ ਸ਼ੋ੍ਰਮਣੀ ਕਮੇਟੀ ਨੂੰ ਤਿੰਨ ਸਾਲਾਂ ਦਾ ਸਮਾਂ ਦਿੱਤਾ ਗਿਆ, ਜਿਸ ’ਤੇ ਕੀਰਤਨੀ ਜੱਥਿਆਂ ਨੂੰ ਆਦੇਸ਼ਾਂ ਦੀ ਪਾਲਣਾ ਕਰਨ ਲਈ ਆਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕੋਲ ਕੁਝ ਤੰਤੀ ਸਾਜ਼ਾਂ ਦੇ ਜਥੇ ਮੌਜੂਦ ਹਨ ਅਤੇ ਭਵਿੱਖ ਲਈ ਅਜਿਹੇ ਜੱਥਿਆਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿੰ੍ਰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿੰਦਰ ਸਿਘ ਸੱਭਰਵਾਲ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇ. ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇ. ਭੁਪਿੰਦਰ ਸਿੰਘ ਭਲਵਾਨ, ਜਥੇ. ਕੁਲਦੀਪ ਸਿੰਘ ਨੱਸੂਪੁਰ, ਜਥੇ. ਗੁਰਤੇਜ ਸਿੰਘ ਕਾਉਣੀ, ਜਥੇ. ਤੇਜਾ ਸਿੰਘ ਕਮਾਲਪੁਰ, ਜਥੇ. ਬਲਤੇਜ ਸਿੰਘ ਖੋਖ, ਬੀਬੀ ਜੋਗਿੰਦਰ ਕੌਰ, ਜਥੇ. ਮੇਜਰ ਸਿੰਘ ਢਿੱਲੋਂ, ਜਥੇ. ਪਰਮਜੀਤ ਸਿੰਘ ਖਾਲਸਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਜਥੇ. ਇੰਦਰਮੋਹਨ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ, ਸੈਕਟਰੀ ਸਿੱਖਿਆ ਸੁਖਵਿੰਦਰ ਸਿੰਘ, ਮੈਨੇਜਰ ਨੱਥਾ ਸਿੰਘ, ਮੈਨੇ. ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇ. ਕਰਨੈਲ ਸਿੰਘ ਵਿਰਕ, ਮੈਨੇ. ਗੁਰਲਾਲ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ, ਜਗਜੀਤ ਸਿੰਘ ਕੋਹਲੀ, ਗੁਰਦੀਪ ਸਿੰਘ ਸ਼ੇਖੂਪੁਰਾ, ਸੁਖਬੀਰ ਸਿੰਘ ਅਬਲੋਵਾਲ, ਵਾਲੇ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੁੱਚਾ ਸਟਾਫ਼ ਆਦਿ ਹਾਜ਼ਰ ਸਨ।

ਫੋਟੋ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 14 ਲੱਖ ਦੀ ਲਾਗਤ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਕਰਦੇ ਹੋਏ, ਨਾਲ ਹਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਅਤੇ ਪ੍ਰਮੁੱਖ ਸਖਸ਼ੀਅਤਾਂ।