Main conspirator in Kabbadi player Sandeep Nangal Ambia murder in police net
June 5, 2022 - PatialaPolitics
Main conspirator in Kabbadi player Sandeep Nangal Ambia murder in police net
ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਸ ਵਾਰਦਾਤ ਵਿਚ ਵਰਤੇ ਗਏ ਹਥਿਆਰ ਅਤੇ 3 ਵਾਹਨ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਪੁਲਿਸ ਨੇ ਇਸ ਤੋਂ ਪਹਿਲਾਂ ਵੀ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਾਣਕਾਰੀ ਅਨੁਸਾਰ ਪੁਲਿਸ ਨੇ ਦੋ ਸ਼ੂਟਰਾਂ ਸਮੇਤ 5 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਪੂਰੇ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ), ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਮਾਮਲੇ ‘ਚ 5 ਹੋਰ ਵਿਅਕਤੀਆਂ ਸਮੇਤ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਦੀ ਗ੍ਰਿਫਤਾਰੀ ਨਾਲ ਹੁਣ ਕੁੱਲ ਗਿਣਤੀ 9 ਹੋ ਗਈ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਿੰਦਰ ਸਿੰਘ ਉਰਫ ਫ਼ੌਜੀ ਵਾਸੀ ਬੁਲੰਦਸਰ, ਵਿਕਾਸ ਮਾਹਲੇ ਵਾਸੀ ਗੁੜਗਾਉਂ (ਹਰਿਆਣਾ), ਸਚਿਨ ਧੂਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਪੀਲੀਭੀਤ (ਯੂ.ਪੀ.) ਵਜੋਂ ਹੋਈ ਹੈ।
ਪੁਲਿਸ ਵਲੋਂ ਇਨ੍ਹਾਂ ਪਾਸੋਂ 7 ਪਿਸਤੌਲ ਸਮੇਤ 5 ਵਿਦੇਸ਼ੀ 30 ਬੋਰ ਪਿਸਤੌਲ, ਦੋ 315 ਬੋਰ ਕੰਟਰੀਮੇਡ ਪਿਸਤੌਲ ਤੇ 3 ਵਾਹਨ ਵੀ ਬਰਾਮਦ ਕੀਤੇ ਗਏ। ਜ਼ਿਕਰਯੋਗ ਹੈ ਕਿ 14 ਮਾਰਚ 2022 ਨੂੰ ਸ਼ਾਮ 6 ਵਜੇ ਦੇ ਕਰੀਬ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।