Patiala: Pilgrims going to Fatehgarh Sahib hit by bus,2 killed
July 1, 2022 - PatialaPolitics
Patiala: Pilgrims going to Fatehgarh Sahib hit by bus,2 killed
ਪਟਿਆਲਾ ਸਰਹਿੰਦ ਰੋਡ ‘ਤੇ ਵਾਪਰੇ ਹਾਦਸੇ ‘ਚ 2 ਦੀ ਮੌਤ ਹੋ ਗਈ ਜਦੋਂ ਕਿ 1 ਜ਼ਖਮੀ.
ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਪੈਦਲ ਆ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫਤਾਰ ਬੱਸ ਨੇ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਪੈਦਲ ਜਾ ਰਹੇ ਨਰਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ
ਕਿ ਗੁਰਮੇਲ ਸਿੰਘ ਤੇ ਭਜਨ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ,ਪਰ ਅੱਜ ਗੁਰਮੇਲ ਸਿੰਘ ਦੀ ਵੀ ਮੌਤ ਹੋ ਗਈ। ਸਰਹੰਦ ਪੁਲਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ‘ਚ ਪੋਸਟ ਮਾਰਟਮ ਲਈ ਰਖਵਾ ਦਿੱਤਾ ਗਿਆ ਹੈ ਅਤੇ ਹਾਦਸਾਗ੍ਰਸਤ ਬੈਂਸ ਨੂੰ ਵੀ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।