Punjab Government Rozgar Mela 2018 Patiala
February 9, 2018 - PatialaPolitics
ਪਟਿਆਲਾ ਜ਼ਿਲ੍ਹੇ ਵਿੱਚ ਘਰ ਘਰ ਰੋਜ਼ਗਾਰ ਸਕੀਮ ਅਧੀਨ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 22 ਫਰਵਰੀ ਨੂੰ ਆਈ.ਟੀ.ਆਈ. (ਲੜਕੇ) ਅਤੇ 6 ਮਾਰਚ ਨੂੰ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਅਤੇ ਰੋਜ਼ਗਾਰ ਦੇਣ ਵਾਲੇ ਨਿਯੋਜਕ 15 ਫਰਵਰੀ ਤੱਕ ਰੋਜ਼ਗਾਰ ਪੋਰਟਲ http://www.ghargharrozgar.punjab.gov.in.‘ਤੇ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਬੰਧਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਅਤੇ ਆਈ.ਟੀ.ਆਈ. (ਲੜਕੇ) ਪਟਿਆਲਾ ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੁਵਿਧਾ ਕੇਂਦਰ ਦੇ ਟੈਲੀਫੋਨ ਨੰਬਰ 0175-2361356 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।