Patiala Politics

Latest Patiala News

Punjab people will get 600 Unit Electricity Free details

July 7, 2022 - PatialaPolitics

In a major relief to all the households across the state, Punjab Cabinet led by Chief Minister Bhagwant Mann today gave final approval for the policy governing the decision to provide 600 units of free power to every household per billing cycle in the state with effect from July 1, 2022.

 

A decision to this effect was taken in a meeting of the Council of Ministers held here under the chairmanship of Chief Minister at second floor in the Punjab Civil Secretariat- I on Wednesday.

 

Disclosing this here today a spokesman of the Chief Minister’s Office said that all the domestic consumers in the state will be eligible to get zero bills if their consumption is upto 600 units in every billing cycle. This will give a big reprieve to the domestic consumers who have to hitherto shell out huge money every month in form of power tariff. As per the decision Scheduled caste (SC), Non SC BPL and Backward Class (BC) domestic consumers who are currently eligible for free 400 units (per billing cycle) of power will also get subsidy of 600 units now.

 

Likewise, Freedom fighters of Punjab and their successors (upto grandchildren) domestic consumers who are currently eligible for free 400 units of power will also get subsidy of 600 units per billing cycle. In case, consumption of SC, non-SC BPL, BC and Freedom Fighter categories exceeds units per billing cycle then they will pay only for units consumed in addition to 600 units along with full fixed charges, meter rentals and government levies as applicable.

 

Similarly, the Cabinet also gave green signal for waiving off pending arrears of all the domestic consumers as on December 31, 2021 and unpaid upto June 30, 2022. This move will give relief to around 28.10 lakh domestic consumers with a total benefit of Rs 1298 crore.

 

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਇਕ ਜੁਲਾਈ, 2022 ਤੋਂ ਸੂਬੇ ਦੇ ਹਰੇਕ ਘਰ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰ ਪ੍ਰਤੀ ਬਿੱਲ ਖਪਤ ਹੋਈਆਂ 600 ਯੂਨਿਟ ‘ਤੇ ਜ਼ੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ‘ਚ ਕਾਫੀ ਖਰਚਾ ਕਰਨਾ ਪੈਂਦਾ ਸੀ। ਇਸ ਫੈਸਲੇ ਦੇ ਅਨੁਸਾਰ ਅਨੁਸੂਚਿਤ ਜਾਤੀ (ਐਸ.ਸੀ.), ਗਰੀਬੀ ਰੇਖਾ ਤੋਂ ਹੇਠਲੇ ਗੈਰ-ਅਨੁਸੂਚਿਤ ਜਾਤੀ (ਨਾਨ-ਐਸ.ਸੀ.) ਅਤੇ ਪੱਛੜੀ ਸ਼੍ਰੇਣੀ (ਬੀ.ਸੀ.) ਵਾਲੇ ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਵਿੱਚ ਹਰੇਕ ਬਿੱਲ ਉਤੇ 400 ਯੂਨਿਟ ਮੁਫਤ  ਬਿਜਲੀ ਦੇ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਬਿਜਲੀ ਮਿਲੇਗੀ।

ਇਸੇ ਤਰ੍ਹਾਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸ (ਪੋਤੇ-ਪੋਤੀਆਂ ਤੱਕ) ਘਰੇਲੂ ਖਪਤਕਾਰ ਜੋ ਮੌਜੂਦਾ ਸਮੇਂ ਮੁਫਤ 400 ਯੂਨਿਟ ਬਿਜਲੀ ਲਈ ਯੋਗ ਸਨ, ਨੂੰ ਵੀ ਸਬਸਿਡੀ ਉਤੇ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫਤ ਦਿੱਤੀ ਜਾਵੇਗੀ। ਜੇਕਰ ਐਸ.ਸੀ., ਬੀ.ਪੀ.ਐਲ. ਨਾਨ-ਐਸ.ਸੀ, ਬੀ.ਸੀ. ਅਤੇ ਆਜ਼ਾਦੀ ਘੁਲਾਟੀਆਂ ਦੀਆਂ ਸ਼੍ਰੇਣੀਆਂ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੋਂ ਵਧ ਜਾਂਦੀ ਹੈ ਤਾਂ ਉਹ 600 ਯੂਨਿਟਾਂ ਤੋਂ ਇਲਾਵਾ ਵੱਧ ਖਪਤ ਹੋਣ ਵਾਲੀਆਂ ਯੂਨਿਟਾਂ ਲਈ ਪੂਰੀਆਂ ਤੈਅ ਦਰਾਂ, ਮੀਟਰ ਕਿਰਾਇਆ ਅਤੇ ਲਾਗੂ ਹੋਣ ਵਾਲੇ ਸਰਕਾਰੀ ਟੈਕਸਾਂ ਦੇ ਨਾਲ ਭੁਗਤਾਨ ਕਰਨਗੇ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਖੜ੍ਹੇ ਬਕਾਏ ਜਿਨ੍ਹਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ, ਨੂੰ ਮੁਆਫ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਕਦਮ ਨਾਲ ਲਗਭਗ 28.10 ਲੱਖ ਘਰੇਲੂ ਖਪਤਕਾਰਾਂ ਨੂੰ ਕੁੱਲ 1298 ਕਰੋੜ ਰੁਪਏ ਦੀ ਰਾਹਤ ਮਿਲੇਗੀ।