Mobile van to spread awareness about drinking water
February 13, 2018 - PatialaPolitics
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਟਿਆਲਾ ਮੰਡਲ 2 ਅਧੀਨ ਪੈਂਦੇ ਖੇਤਰਾਂ ਨੂੰ ਸਾਫ਼ ਪਾਣੀ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ। ਵੈਨ ਰਵਾਨਾ ਕਰਨ ਸਮੇਂ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਜਨਤਕ ਵੈਨ ਸਾਫ਼ ਪੀਣ ਵਾਲੇ ਪਾਣੀ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਇਹ ਵੈਨ ਇਸ ਮੰਡਲ ਦੇ ਚਾਰ ਬਲਾਕਾਂ, ਪਟਿਆਲਾ, ਸਨੌਰ, ਸਮਾਣਾ ਅਤੇ ਪਾਤੜਾਂ ਦੇ ਲਗਭਗ 125 ਪਿੰਡਾਂ ਵਿੱਚ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵੈਨ ਰਾਹੀ ਸਾਰੇ ਖਪਤਕਾਰਾਂ ਨੂੰ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਇਸ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੈਨ ਰਾਹੀਂ ਸੁੱਧ ਪੀਣ ਵਾਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਬਾਰੇ ਵੀ ਦੱਸਿਆਂ ਜਾਵੇਗਾ ਤਾਂ ਜੋ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਦਿਹਾਤੀ ਪੱਧਰ ਤੇ ਰਹਿੰਦੇ ਬਕਾਇਆ ਪਾਣੀ ਦੇ ਬਿੱਲਾਂ ਸਬੰਧੀ ਸਰਕਾਰ ਵੱਲੋਂ ਮਾਫ਼ੀ ਯੋਜਨਾ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਵੰਨ ਟਾਈਮ ਸੈਟਲਮੈਂਟ ਦਾ ਨਾਮ ਦਿੱਤਾ ਗਿਆ ਹੈ। ਜਿਸ ਤਹਿਤ ਉਪਭੋਗਤਾ ਦੋ ਹਜ਼ਾਰ ਭਰਵਾ ਕੇ ਆਪਣੇ ਬਿੱਲ ਦਾ ਇੱਕ ਵਾਰੀ ਹੀ ਨਿਪਟਾਰਾ ਕਰਵਾ ਸਕਦੇ ਹਨ ਅਤੇ ਗੈਰ ਕਾਨੂੰਨੀ ਕੁਨੈਕਸ਼ਨ ਇੱਕ ਹਜ਼ਾਰ ਰੁਪਏ ਦੀ ਫ਼ੀਸ ਨਾਲ ਰੈਗੂਲਰ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਇਹ ਸਕੀਮ ਆਮ ਲੋਕ ਨੂੰ ਸਰਕਾਰ ਵੱਲੋਂ ਰਾਹਤ ਦੇਣ ਲਈ ਜਾਰੀ ਕੀਤੀ ਗਈ ਹੈ ਅਤੇ ਇਹ ਸਕੀਮ 28 ਫਰਵਰੀ 2018 ਤੱਕ ਲਾਗੂ ਰਹੇਗੀ। ਜੇਕਰ ਇਸ ਤੋਂ ਬਾਅਦ ਵੀ ਕੋਈ ਵਿਅਕਤੀ ਭੁਗਤਾਨ ਨਹੀਂ ਕਰਦਾ ਤਾਂ ਉਸਦਾ ਕੁਨੈਕਸ਼ਨ ਕੱਟ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਕੁਨੈਕਸ਼ਨਾਂ ਉਪਰ ਵੀ ਰਾਹਤ ਦਿੱਤੀ ਗਈ ਹੈ ਅਤੇ ਹੁਣ ਨਵੇਂ ਕੁਨੈਕਸ਼ਨ ਬਿਲਕੁਲ ਮੁਫ਼ਤ ਕਰ ਦਿੱਤੇ ਗਏ ਹਨ।
ਇਸ ਮੌਕੇ ਇੰਜ: ਗੁਰਚਰਨ ਸਿੰਘ, ਇੰਜ: ਰਬਿੰਦਰ ਸਿੰਘ, ਇੰਜ: ਸਤਪਾਲ ਸਿੰਘ ਜਿੰਦਲ, ਐਸ.ਡੀ.ਓ. ਗੁਰਜੀਤ ਸਿੰਘ, ਨਰਿੰਦਰ ਕੁਮਾਰ, ਪਵਨਦੀਪ ਸਿੰਘ, ਬਲਜੀਤ ਸਿੰਘ, ਜਗਦੀਸ ਸਿੰਘ ਵੀ ਮੌਜੂਦ ਸਨ।