Civil Surgeon Patiala took meeting with SMO’s
August 4, 2022 - PatialaPolitics
Civil Surgeon Patiala took meeting with SMO’s
ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਕੀਤੀ ਮੀਟਿੰਗ।
ਮਰੀਜਾਂ ਨੂੰ ਸਰਕਾਰੀ ਹਸਤਪਾਲਾਂ ਵਿੱਚ ਮਿਆਰੀ ਸਿਹਤ ਸਹੁਲਤਾਂ ਦੇਣੀਆ ਬਣਾਈਆਂ ਜਾਣ ਯਕੀਨੀ।
ਪਟਿਆਲਾ 4 ਅਗਸਤ ( ) ਪੰਜਾਬ ਸਰਕਾਰ ਵੱਲੋਂ ਸੁਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ, ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾ ਦੀਆਂ ਪ੍ਰਾਪਤੀਆਂ ਦਾ ਰੀਵਿਓ ਕਰਨ ਲਈ ਸਿਵਲ ਸਰਜਨ ਡਾ. ਰਾਜੂ ਧੀਰ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾ ਤੇਂ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ।ਮੀਟਿੰਗ ਵਿੱਚ ਹਾਜਰੀਨ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇਂ ਅਧੀਨ ਆਉਂਦੀਆਂ ਸਿਹਤ ਸੰਸਥਾਂਵਾ ਦੇ ਦੋਰੇ ਜਰੂਰ ਕਰਨ ਤਾਂ ਜੋ ਮਰੀਜਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਦਾ ਜਲਦ ਹੱਲ ਕੀਤਾ ਜਾ ਸਕੇ।ਇਸ ਤੋਂ ਇਲਾਵਾ ਸਿਹਤ ਸੰਸਥਾਂਵਾ ਦੀ ਸਾਫ ਸਫਾਈ , ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇਂ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ।ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਇਲਾਜ ਲਈ ਆਏ ਮਰੀਜਾਂ ਦੀ ਰੈਫਰਲ ਨੂੰ ਘਟਾ ਕੇ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਇਲਾਜ ਨੂੰ ਯਕੀਨੀ ਬਣਾਇਆ ਜਾਵੇ।ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਾਰਸ਼ਾ ਦਾ ਮੋਸਮ ਨੂਮ ਦਿਆਨ ਵਿੱਚ ਰੱਖਦੇ ਹੋਏ ਡੇਂਗੁ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਇਸ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮਾ ਵਿੱਚ ਤੇਜੀ ਲਿਆਂਦੀ ਜਾਵੇ, ਇਸ ਤੋਂ ਇਲਾਵਾ ਮੱਖੀਆਂ/ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਦਸਤ, ਹੈਜਾ, ਡੇਂਗੁ, ਮਲੇਰੀਆ, ਚਿਕਨਗੁਨੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਪਿੰਡਾਂ/ ਸ਼ਹਿਰਾ ਅਤੇ ਸਕੁਲਾਂ ਵਿੱਚ ਜਾ ਕੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ।ਹੋਟ ਸਪੋਟ ਏਰੀਏ ਦੀ ਪਛਾਣ ਕਰਕੇ ਉਸ ਏਰੀਏ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਹਤ ਪ੍ਰੋਗਰਾਮਾ ਦੇ ਟੀਚੇ ਮਿਥੇ ਸਮੇਂ ਚ ਪੂਰੇ ਕੀਤੇ ਜਾਣ।ਕੋਵਿਡ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਸਮੂਹ ਅਧਿਕਾਰੀਆਂ ਨੂੰ ਕੋਵਿਡ ਟੀਕਾਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਅਤੇ ਸੈਂਪਲਿੰਗ ਵਧਾਉਣ ਤੇਂ ਜੋਰ ਦਿੱਤਾ। ਇਸ ਮੀਟਿੰਗ ਦੋਰਾਣ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਹੋਰ ਬਣਾਏ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।ਇਸ ਮੀਟਿੰਗ ਦੋਰਾਣ ਸਮੂਹ ਸਿਹਤ ਪ੍ਰੋਗਰਾਮਾ ਦੇ ਟੀਚਿਆਂ ਦੀ ਪ੍ਰਾਪਤੀ ਦਾ ਵੀ ਰੀਵਿਉ ਕੀਤਾ ਗਿਆ।