41 COVID CASE REPORTED IN PATIALA 7 AUGUST
August 7, 2022 - PatialaPolitics
41 COVID CASE REPORTED IN PATIALA 7 AUGUST
ਪਟਿਆਲਾ 7 ਅਗਸਤ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 282 ਕੋਵਿਡ ਰਿਪੋਰਟਾਂ ਵਿਚੋਂ 41 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 25 ਪਟਿਆਲਾ ਸ਼ਹਿਰ, ਬਲਾਕ ਰਾਜਪੁਰਾ ਅਤੇ ਕਾਲੋਮਾਜਰਾ ਤੋਂ 4-4, ਬਲਾਕ ਦੁਧਨਸਾਧਾ ਅਤੇ ਕੌਲੀ ਤੋਂ 3-3,ਸਮਾਣਾ ਅਤੇ ਸ਼ੁਤਰਾਣਾ ਤੋਂ ਇੱਕ-ਇੱਕ ਕੇਸ ਰਿਪੋਰਟ ਹੋਏ ਹਨ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,593 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 61646 ਹੈ ਅਤੇ ਐਕਟਿਵ ਕੇਸ 232 ਹਨ। ਕੋਵਿਡ ਪੋਜਟਿਵ ਮੌਤਾਂ ਦੀ ਗਿਣਤੀ 1715 ਹੀ ਹੈ।ਅੱਜ 182 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,72,245 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 63,593 ਕੋਵਿਡ ਪੋਜਟਿਵ, 12,08,563 ਨੈਗੇਟਿਵ ਅਤੇ ਲਗਭਗ 89 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਵਿਡ ਕੇਸਾਂ ਵਿੱਚ ਕਾਫੀ ਵਾਧਾ ਹੋਣ ਕਾਰਣ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਜਰੂਰੀ ਹਨ ਅਤੇ ਜਿਨ੍ਹਾ ਨਾਗਰਿਕਾਂ ਨੇਂ ਅਜੇ ਤੱਕ ਸੰਪੁਰਨ ਕੋਵਿਡ ਟੀਕਾਕਰਨ ਨਹੀ ਕਰਵਾਇਆ, ਉਹ ਟੀਕਾਕਰਨ ਯਕੀਨੀ ਬਣਾਉਣ।ਇਹ ਟੀਕੇ ਸਰਕਾਰੀ ਸਿਹਤ ਕੇਂਦਰਾ ਵਿੱਚ ਬਿੱਲਕੁਲ ਮੁਫਤ ਲਗਾਏ ਜਾ ਰਹੇ।
ਅੱਜ ਜਿਲ੍ਹੇ ਵਿੱਚ 290 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 8 ਅਗਸਤ ਦਿਨ ਸੋਮਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ,ਅਧੀਨ ਆਉਂਦੇ ਪਿੰਡਾਂ ਅਤੇ ਸਕੂਲਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ