Prisoner escapes from Patiala Central Jail

August 12, 2022 - PatialaPolitics

Prisoner escapes from Patiala Central Jail

Prisoner escapes from Patiala Central Jail
ਪਟਿਆਲਾ, 12 ਅਗਸਤ:
ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਜ ਮਿਤੀ 12.08.2022 ਨੂੰ ਕੇਂਦਰੀ ਜੇਲ੍ਹ ਪਟਿਆਲਾ, ਵਿਖੇ ਹਵਾਲਾਤੀ ਮਨਿੰਦਰ ਸਿੰਘ ਉਰਫ ਗੋਨਾ ਉਰਫ ਮਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੁਬਾਨਾ ਕਰਮੁ, ਥਾਣਾ ਬਖਸ਼ੀਵਾਲਾ, ਮੁੱਕਦਮਾ ਨੰ. 47 ਮਿਤੀ 31.07.2022, ਥਾਣਾ ਬਖਸ਼ੀਵਾਲਾ ਅ/ਧ- 399,402 ਆਈ.ਪੀ.ਸੀ ਅਤੇ ਮੁੱਕਦਮਾ ਨੰ. 122 ਮਿਤੀ 30.06.2022 ਥਾਣਾ- ਸਿਟੀ ਸੰਗਰੂਰ, ਅ/ਧ- 379-ਬੀ,34 ਆਈ.ਪੀ.ਸੀ ਵਿੱਚ ਜੇਲ੍ਹ ਅੰਦਰ ਬੰਦ ਸੀ ਜਿਸ ਨੂੰ ਕਰੀਬ 12.00 ਵਜੇ ਦੁਪਿਹਰ ਨੂੰ ਅਦਾਲਤ ਪੇਸ਼ੀ ਲੈਕੇ ਜਾਣ ਲਈ ਪੁਲਿਸ ਗਾਰਦ ਜੇਲ੍ਹ ਵਿਖੇ ਪਹੁੰਚੀ। ਜੇਲ ਸੁਪਰਡੈਂਟ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਕਤ ਹਵਾਲਾਤੀ ਬੰਦੀ ਨੂੰ ਪੇਸ਼ੀ ਭੇਜਣ ਲਈ ਇਸ ਦੀ ਬੈਰਕ ਵਿੱਚ ਭਾਲ ਕੀਤੀ ਗਈ ਤਾਂ ਬੰਦੀ ਆਪਣੀ ਬੈਰਕ ਵਿੱਚ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਪੂਰੀ ਜੇਲ੍ਹ ਵਿੱਚ ਉਸਦੀ ਭਾਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ ਜਦੋਂ ਜੇਲ੍ਹ ਦੇ ਸੀ.ਸੀ.ਟੀ.ਵੀ ਕੈਮਰੇ ਚੈਕ ਕੀਤੇ ਗਏ ਤਾਂ ਸਵੇਰੇ ਕਰੀਬ 7.15 ਵਜੇ ਉਕਤ ਹਵਾਲਾਤੀ ਜੇਲ੍ਹ ਦੀ ਡਿਊੜੀ ਅੰਦਰਲੇ ਕੈਮਰੇ ਵਿੱਚ ਡਿਊੜੀ ਦੀ ਛੱਤ ਉਪਰ ਚੜ੍ਹਦਾ ਦਿਖਾਈ ਦਿੱਤਾ, ਇਸ ਤੋਂ ਅਨੁਮਾਨ ਲਗਾਇਆ ਜਾਂਦਾ ਹੈ ਕਿ ਬੰਦੀ ਜੇਲ੍ਹ ਤੋਂ ਫਰਾਰ ਹੋ ਗਿਆ ਹੈ।
ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਸਬੰਧੀ ਸਬੰਧਿਤ ਪੁਲਿਸ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਦੁਆਰਾ ਕੇਸ ਰਜਿਸ਼ਟਰਡ ਕੀਤਾ ਜਾ ਰਿਹਾ ਹੈ। ਦੋਸ਼ੀ ਦੀ ਮੁੜ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜੇਲ੍ਹ ਅੰਦਰ ਪਾਈਆਂ ਗਈਆਂ ਕਮੀਆਂ ਨੂੰ ਪਹਿਚਾਣ ਕੇ ਦੂਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੀ ਪੜਤਾਲ ਜਾਰੀ ਹੈ, ਅਤੇ ਇਸ ਵਿੱਚ ਜੋ ਵੀ ਕਰਮਚਾਰੀ/ਅਧਿਕਾਰੀ ਦੋਸ਼ੀ ਪਾਇਆ ਗਿਆ,ਉਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

Patiala, 12 August 2022:

Superintendent of Central Jail Patiala, Manjit Singh Tiwana while releasing a press note said that today on 12.08.2022, Under trial Maninder Singh alias Gona alias Mani, son of Sukhdev Singh, resident of village Lubana Karmu, police station Bakshiwala, was confined at central jail Patiala in case Fir no. 47 dated 31.07.2022, police station Bakshiwala u/s- 399,402 IPC and Fir no. 122 Dated 30.06.2022 Police Station- City Sangrur, u/s- 379-B, 34 IPC.

Divulging the details Jail Superintendent said that at around 12.00 noon Police guard reached the jail to escort him for his court appearance. When the said prisoner was searched in his barrack, the prisoner was not found there. Thereafter the CCTV cameras at the prison control room were checked and it was found that the prisoner scaled the wall of deordi at around 07.15 a.m from where it seems that the prisoner had absconded from the jail.

Manjit Singh Tiwana said that the concerned police station has been informed in this regard and a case is being registered by the police. Efforts are being made to re-arrest the accused. Furthermore every weak spot inside the jail would be identified and would be appropriately covered. Also investigation in this regard is ongoing, and appropriate action will be taken against any employee/officer found guilty, Jail Superintendent added.