PUNBUS / PRTC Three-day bus strike postponed
August 14, 2022 - PatialaPolitics
PUNBUS / PRTC Three-day bus strike postponed
ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਹੜਤਾਲ ਸਮੇਤ ਪ੍ਰੋਗਰਾਮ ਪੌਸਟਪੌਨ ਕਰਨ ਦਾ ਐਲਾਨ।
ਅੱਜ ਮਿਤੀ 14/8/2022 ਨੂੰ ਯੂਨੀਅਨ ਵਲੋਂ ਹੜਤਾਲ ਸ਼ੁਰੂ ਕੀਤੀ ਗਈ ਸੀ
ਸੋ ਸਵੇਰ ਦਾ ਹੀ ਲੁਧਿਆਣਾ ਪ੍ਰਸ਼ਾਸਨ ਗੱਲਬਾਤ ਵਿੱਚ ਸੀ ਇਸ ਸਬੰਧੀ ਯੂਨੀਅਨ ਨੇ ਸਪੱਸ਼ਟ ਕੀਤਾ ਸੀ ਕਿ ਮੀਟਿੰਗ ਜ਼ੋ ਵੀ ਆਉਣੀ ਹੈ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਤਹਿ ਹੋ ਕੇ ਆਵੇ ਕਿਉਂਕਿ ਜ਼ਿਆਦਾਤਰ ਡਿਪਟੀ ਕਮਿਸ਼ਨਰ ਵਲੋਂ ਦਿੱਤੀਆਂ ਮੀਟਿੰਗਾਂ ਕਰਨ ਤੋਂ ਸਰਕਾਰ ਭੱਜੀ ਹੈ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਪੀਲ ਕੀਤੀ ਸੀ ਕਿ ਲੈਂਟਰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਜਾਰੀ ਕੀਤੀ ਜਾਵੇ
ਇਸ ਸਬੰਧੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਤੋਂ ਮਿਤੀ 18/8/2022 ਦੀ ਤਹਿ ਹੋਈ ਹੈ ਇਸ ਲਈ ਯੂਨੀਅਨ ਦਾ ਫੈਸਲਾ ਹੈ ਕਿ ਯੂਨੀਅਨ ਵਲੋਂ ਹੜਤਾਲ ਸਮੇਤ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਦਾ ਪ੍ਰੋਗਰਾਮ ਪੋਸਟਪੌਨ ਕੀਤਾ ਜਾਂਦਾ ਹੈ ਮਿਤੀ 15 ਅਗਸਤ ਤੋਂ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮ ਆਪਣੀਆਂ ਡਿਊਟੀਆਂ ਤੇ ਵਾਪਸ ਪਰਤਣਗੇ ਅਤੇ ਬੱਸ ਸੇਵਾ ਆਮ ਵਾਂਗ ਬਹਾਲ ਕੀਤੀ ਜਾਵੇ
ਅਤੇ 18 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨ ਉਪਰੰਤ ਮੰਗਾਂ ਤੇ ਵਿਚਾਰ ਚਰਚਾ ਹੋਣ ਤੇ ਠੋਸ ਹੱਲ ਨਿਕਲਨ ਦੀ ਆਸ ਹੈ ਇਸ ਸਬੰਧੀ ਯੂਨੀਅਨ ਵਲੋਂ ਅਗਲਾ ਫੈਸਲਾ 18 ਅਗਸਤ ਨੂੰ ਕੀਤਾ ਜਾਵੇਗਾ
ਜਾਰੀ ਕਰਤਾ – ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ।