Health Minister visited Aam Aadmi Clinic Patiala

August 17, 2022 - PatialaPolitics

Health Minister visited Aam Aadmi Clinic Patiala

Health Minister visited Aam Aadmi Clinic Patiala

ਆਮ ਆਦਮੀ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਜੀ ਵੱਲੋਂ ਆਮ ਆਦਮੀ ਕਲੀਨਿਕ ਦਾ ਦੋਰਾ।
ਦਵਾਈ ਲ਼ੈਣ ਆਏ ਮਰੀਜਾਂ ਦਾ ਪੁੱਛਿਆ ਹਾਲਚਾਲ।
ਮਰੀਜਾਂ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਸਰਾਹਨਾ।
ਆਮ ਆਦਮੀ ਕਲੀਨਿਕਾਂ ਵਿੱਚ ਦੋ ਦਿਨਾਂ ਵਿੱਚ 564 ਤੋਂ ਵੱਧ ਮਰੀਜਾਂ ਨੇਂ ਕਰਵਾਈ ਵਿੱਚ ਸਿਹਤ ਜਾਂਚ।

ਪਟਿਆਲਾ 17 ਅਗਸਤ ( ) ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇਂ ਗੁਣਵੱਤਤਾ ਵਾਲੀਆਂ ਸਿਹਤ ਸੇਵਾਂਵਾ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਜਿਲ੍ਹੇ ਵਿੱਚ ਪੰਜ ਆਮ ਆਦਮੀ ਕਲੀਨਿਕ ਪਟਿਆਲਾ ਸ਼ਹਿਰ ਦੇ ਭਾਸ਼ਾ ਵਿਭਾਗ, ਪਿੰਡ ਝਿੱਲ਼, ਨਾਭਾ ਦੇ ਦੁੱਲਦੀ ਗੇਟ, ਪਿੰਡ ਰੇਤਗੜ ਅਤੇ ਘੱਗਾ ਵਿਖੇ ਸਥਾਪਤ ਕੀਤੇ ਗਏ ਹਨ। ਜਿਹਨਾਂ ਦਾ ਲੋਕਾਂ ਵੱਲੋਂ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ।ਇਹਨਾਂ ਕਲੀਨਿਕਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਅੱਜ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਜੀ ਵੱਲੋ ਭਾਸ਼ਾ ਵਿਭਾਗ ਵਿਖੇ ਬਣਾਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਉਥੇ ਸਿਹਤ ਜਾਂਚ ਕਰਵਾਉਣ ਆਏ ਮਰੀਜਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਹਨਾਂ ਨਾਲ ਪਟਿਆਲਾ ਸ਼ਹਿਰੀ ਹਲਕਾ ਵਿਧਾਇਕ ਸ. ਅਜੀਤਪਾਲ ਸਿੰਘ ਕੋਲੀ ਵੀ ਮੋਜੂਦ ਸਨ।ਸਿਹਤ ਮੰਤਰੀ ਸ. ਚੇਤਨ ਸਿੰਘ ਜੋੜੇ ਮਾਜਰਾ ਨੇਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਤਹਿਤ ਲੋਕਾਂ ਨੂੰ ਉਹਨਾ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਜਾ ਰਹੀ ਹੈ ।ਉਹਨਾਂ ਕਿਹਾ ਕਿ ਇਹ ਕਲੀਨਿਕ ਵੱਡੇ ਹਸਪਤਾਲਾ ਵਿੱਚ ਮਰੀਜਾਂ ਦੀ ਭੀੜ ਘਟਾਉਣ ਵਿੱਚ ਸਹਾਈ ਸਿੱਧ ਹੋਣਗੇ।ਉਹਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣਾ ਸਰਕਾਰ ਦੀ ਮੁੱਢਲੀ ਜਿਮੇਵਾਰੀ ਹੈ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਕਲ਼ੀਨਿਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ।ਇਸ ਮੋਕੇ ਉਹਨਾਂ ਕਲੀਨਿਕ ਵਿੱਚ ਤੈਨਾਤ ਸਟਾਫ ਨਾਲ ਵੀ ਗੱਲਬਾਤ ਕੀਤੀ ।ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾ ਵਿੱਚ ਮਰੀਜਾਂ ਦੀ ਸਿਹਤ ਜਾਂਚ ਕਰਨ ਲਈ ਯੋਗ ਐਮ.ਬੀ.ਬੀ ਐਸ. ਡਾਕਟਰ ਅਤੇ ਸਟਾਫ ਤੈਨਾਤ ਕੀਤਾ ਗਿਆ ਹੈ। ਸਿਵਲ ਡਾਕਟਰ ਰਾਜੂ ਧੀਰ ਨੇਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਉਪਲਬਧ ਸਿਹਤ ਸਹੁਲਤਾਂ ਜਿਹਨਾਂ ਵਿੱਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਅਤੇ ਮੁਫਤ ਦਵਾਈਆਂ ਦੀ ਸ਼ਾਮਲ ਹਨ ਲੋਕਾਂ ਨੂੰ ਦਿੱਤੀਆ ਜਾਣਗੀਆਂ।ਉਹਨਾਂ ਕਿਹਾ ਕਿ ਬੀਤੇ ਦੋ ਦਿਨਾਂ ਵਿੱਚ ਇਹਨਾ ਪੰਜ ਕਲੀਨਿਕਾਂ ਵਿੱਚ 564 ਦੇ ਕਰੀਬ ਮਰੀਜਾਂ ਵੱਲੋਂ ਆਪਣੀ ਸਿਹਤ ਜਾਂਚ ਕਰਵਾ ਕੇ ਦਵਾਈ ਲਈ ਗਈ ਹੈ ਅਤੇ ਲੋੜਵੰਦ ਮਰੀਜਾਂ ਦੇ ਲੈਬ ਟੈਸਟ ਵੀ ਕੀਤੇ ਗਏ ਹਨ।