Patiala:26 Covid positive cases reported
August 19, 2022 - PatialaPolitics
Patiala:26 Covid positive cases reported
ਪਟਿਆਲਾ 19 ਅਗਸਤ ( ) ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 285 ਕੋਵਿਡ ਰਿਪੋਰਟਾਂ ਵਿਚੋਂ 26 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 17 ਪਟਿਆਲਾ ਸ਼ਹਿਰ, ਸਮਾਣਾ ,ਨਾਭਾ ਅਤੇ ਰਾਜਪੂਰਾ ਤੋਂ 2-2,ਭਾਦਸੋਂ, ਕੋਲੀ, ਕਾਲੋਮਾਜਰਾ ਤੋਂਂ 1-1 ਕੇਸ ਰਿਪੋਰਟ ਹੋਏ ਹਨ।ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,944 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 62053 ਹੈ ਅਤੇ ਐਕਟਿਵ ਕੇਸ 151 ਹਨ। ਅੱਜ 153 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 12,75,819 ਸੈਂਪਲ ਲਏ ਜਾ ਚੁੱਕੇ ਹਨ। ਜਿਲ੍ਹਾ ਪਟਿਆਲਾ ਦੇ 63,944 ਕੋਵਿਡ ਪੋਜਟਿਵ, 12,11,783 ਨੈਗੇਟਿਵ ਅਤੇ ਲਗਭਗ 92 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣੀਆਂ ਜਰੂਰੀ ਹਨ ਅਤੇ ਜਿਨ੍ਹਾ ਨਾਗਰਿਕਾਂ ਨੇਂ ਅਜੇ ਤੱਕ ਸੰਪੁਰਨ ਕੋਵਿਡ ਟੀਕਾਕਰਨ ਨਹੀ ਕਰਵਾਇਆ, ਉਹ ਟੀਕਾਕਰਨ ਯਕੀਨੀ ਬਣਾਉਣ। ਇਹ ਟੀਕੇ ਸਰਕਾਰੀ ਸਿਹਤ ਕੇਂਦਰਾ ਵਿੱਚ ਬਿੱਲਕੁਲ ਮੁਫਤ ਲਗਾਏ ਜਾ ਰਹੇ। ਉਹਨਾਂ ਕਿਹਾ ਕਿ ਹੁਣ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਕੋਵਿਡ ਵੈਕਸਿਨ ਦੀ ਬੂਸਟਰ ਡੋਜ ਜੋ ਕਿ ਵੈਕਸਿਨ ਦੀ ਦੂਜੀ ਡੋਜ ਤੋਂ 6 ਮਹੀਨੇ ਬਾਦ ਲਗਾਈ ਜਾਂਦੀ ਹੈ ਸਰਕਾਰੀ ਸਿਹਤ ਕੇਂਦਰਾ ਵਿਚੋਂ ਮੁਫਤ ਲਗਵਾ ਸਕਦੇ ਹਨ।
ਅੱਜ ਜਿਲ੍ਹੇ ਵਿੱਚ 153 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਕੱਲ ਮਿਤੀ 20 ਅਗਸਤ ਦਿਨ ਸ਼ਨੀਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਡਿਸਪੈਂਸਰੀ ਧੀਰੂ ਕੀ ਮਾਜਰੀ, ਪ੍ਰਤਾਪ ਨਗਰ, ਸਿਕਲੀਗਰ ਬਸਤੀ, ਰਾਜਪੁਰਾ ਕਲੋਨੀ, ਮਥੂਰਾ ਕਲੋਨੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਆਰਿਆ ਸਮਾਜ, ਬਿਸ਼ਨ ਨਗਰ, ਸਿਟੀ ਬ੍ਰਾਂਚ,ਨਿਉ ਯਾਦਵਿੰਦਰਾ ਕਲੋਨੀ, ਅਨੰਦ ਨਗਰ ਬੀ, ਜੁਝਾਰ ਨਗਰ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਤੇਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ ਕੋਲੀ , ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਤੇ ਅਧੀਨ ਆਉਂਦੇ ਪਿੰਡਾਂ, ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ