Missing Ludhiana Boy Sehaj found dead,uncle confesses murder
August 21, 2022 - PatialaPolitics
Missing Ludhiana Boy Sehaj found dead,uncle confesses murder
ਲੁਧਿਆਣਾ ਦੀ ਅਬਦੁੱਲਾਪੁਰ ਬਸਤੀ ‘ਚ ਘਰ ਦੇ ਬਾਹਰੋਂ ਲਾਪਤਾ ਹੋਏ ਸੱਤ ਸਾਲਾ ਬੱਚੇ ਸਹਿਜ ਦੀ ਲਾਸ਼ ਅੱਜ ਦੋਰਾਹਾ ਨਹਿਰ ‘ਚੋਂ ਬਰਾਮਦ ਹੋਈ ਹੈ।
ਬੱਚੇ ਦਾ ਕਤਲ ਕਰਕੇ ਉਸਦੇ ਸਕੇ ਤਾਏ ਨੇ ਉਸਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਗਈ ਸੀ। ਪਰਿਵਾਰਕ ਰੰਜਿਸ਼ ਕਾਰਨ ਇਹ ਘਟਨਾ ਵਾਪਰੀ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਸਹਿਜ ਦੇ ਤਾਏ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਤਫਤੀਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 7 ਸਾਲਾ ਸਹਿਜ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਪਹਿਲੀ ਜਮਾਤ ਵਿੱਚ ਪੜ੍ਹਦਾ ਸੀ। ਪਤਾ ਲੱਗਾ ਹੈ ਕਿ ਦੋਵਾਂ ਪਰਿਵਾਰਾਂ ਵਿੱਚ ਜਾਇਦਾਦ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ।