PATIALA’S BADUNGAR & FATEHGARH SAHIB’S MANDOFAL VILLAGES ALSO DECLARED ASF AFFECTED

August 26, 2022 - PatialaPolitics

 

Information and Public Relations Department, Punjab

PATIALA’S BADUNGAR & FATEHGARH SAHIB’S MANDOFAL VILLAGES ALSO DECLARED ASF AFFECTED
-GOVERNMENT IMPOSES RESTRICTIONS TO PREVENT SPREAD OF DISEASE
-ANIMAL HUSBANDRY MINISTER INSTRUCTS TO STRICTLY FOLLOW GOVERNMENT PROVISIONS FOR THE PREVENTION OF DISEASE
-URGES FARMERS NOT TO VISIT OTHER FARMS, PLACES AND DISTRICTS BESIDES PREVENTING ARRIVAL OF PIG TRADERS
Patiala, August 26:
The Punjab government has declared the Bandugar Area of city Patiala and Mandofal village of district Fatehgarh Sahib as African swine fever (ASF) affected zones and notified these areas as ‘infected zones’ for the prevention of the ASF.
Giving more details in this regard, Animal Husbandry, Fisheries & Dairy Development Minister Laljit Singh Bhullar today said that the Indian Council of Agricultural Research (ICAR) -National High Security Animal Disease Institute, Bhopal has confirmed ASF in the samples from these areas.
“For the prevention of the disease in these villages, restrictions under the provisions of “The Prevention and Control of Infectious and Contagious Diseases in Animals Act, 2009” and the “National Action Plan for Control, Containment and Eradication of African Swine Fever (June 2020)” have been strictly imposed and are being ensured”, said the Minister, instructing the officials to keep a close eye on every situation.
The Cabinet Minister said that 0 to 1 kilometre area of the villages declared as epicenters would be considered as “infected zones” while 0 to 10 KM (9 KM) area is classified as “surveillance zones.”
“No live/dead pig (including feral or wild pigs), unprocessed pig meat, feed or any material/goods from the piggery farms or backyard piggery shall be taken out of or brought into the infected zone and no person shall bring or attempt to bring into the market any pig or pig products which is known to be infected with the scheduled disease” said the Minister quoting National Action Plan.
Earlier, ASF was found in the areas Bilaspur, Sanauri Adda and Manjal Khurd of district Patiala. The whole state of Punjab had already been declared as “Controlled Area” and a ban on inter-district and inter-state movement of any pig or its belongings had been strictly followed.
Urging pig farmers to cooperate with the government for preventing the disease, the Cabinet Minister said they should not visit other farms, places or districts and should prepare feed for the swine on their farm. Apart from this, pig traders and their vehicles should also be restricted to visit their farms. This is an incurable and fatal disease which can be prevented only by adopting precautions, he added.
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਪਟਿਆਲਾ ਦੇ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ
-ਸਰਕਾਰ ਨੇ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪਾਬੰਦੀਆਂ ਲਾਈਆਂ
-ਪਸ਼ੂ ਪਾਲਣ ਮੰਤਰੀ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਐਕਟ ਅਤੇ ਕਾਰਜ-ਯੋਜਨਾ ਨੂੰ ਹੂਬਹੂ ਲਾਗੂ ਕਰਨ ਦੀ ਹਦਾਇਤ
-ਸੂਰ ਪਾਲਕਾਂ ਨੂੰ ਦੂਜੇ ਫਾਰਮਾਂ, ਥਾਵਾਂ ਅਤੇ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਵਪਾਰੀਆਂ ਦੀ ਆਮਦ ਰੋਕਣ ਦੀ ਅਪੀਲ
ਪਟਿਆਲਾ, 26 ਅਗਸਤ:
ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਇਲਾਕੇ ਬੰਡੂਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਅਤੇ “ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)” ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰ ਐਲਾਨੇ ਇਨ੍ਹਾਂ ਪਿੰਡਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਿਤ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ। ਪੰਜਾਬ ਨੂੰ ਪਹਿਲਾਂ ਹੀ “ਨਿਯੰਤਰਿਤ ਖੇਤਰ” ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ ‘ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ‘ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ‘ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ ‘ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ।